ਗੈਸ ਸਿਲੰਡਰ ਫਟਣ ਕਾਰਨ 9 ਦੀ ਮੌਤ
Published : Jan 14, 2019, 3:47 pm IST
Updated : Jan 14, 2019, 3:47 pm IST
SHARE ARTICLE
9 deaths due to gas cylinder eruption
9 deaths due to gas cylinder eruption

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਘਰ 'ਚ ਗੈਸ ਸਿਲੰਡਰ ਫਟਣ ਕਾਰਨ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ......

ਕਾਬੁਲ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਘਰ 'ਚ ਗੈਸ ਸਿਲੰਡਰ ਫਟਣ ਕਾਰਨ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ। ਅਫ਼ਗਾਨਿਸਤਾਨ ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿਤੀ। ਸਿਹਤ ਮੰਤਰਾਲੇ ਦੇ ਬੁਲਾਰੇ ਵਾਹਿਦੁੱਲਾ ਮਯਰ ਨੇ ਕਿਹਾ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ 'ਚ ਇਕ ਘਰ 'ਚ ਸਨਿਚਰਵਾਰ ਰਾਤ ਨੂੰ ਹੋਏ ਧਮਾਕੇ 'ਚ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਪਿਛਲੇ ਹਫ਼ਤੇ ਕਾਬੁਲ ਦੇ ਇਕ ਗੈਸ ਸਟੇਸ਼ਨ 'ਚ ਅੱਗ ਲੱਗ ਗਈ ਸੀ ਜੋ ਨੇੜਲੀ ਇਕ ਇਮਾਰਤ ਤਕ ਫੈਲ ਗਈ ਸੀ। ਇਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਾਫ਼ੀ ਨੁਕਸਾਨ ਹੋਇਆ ਸੀ। ਉਸ ਸਮੇਂ 42 ਵਿਅਕਤੀ ਉਸ ਅੱਗ 'ਚ ਝੁਲਸ ਕੇ ਜ਼ਖ਼ਮੀ ਹੋ ਗਏ ਸਨ। ਸਟੇਸ਼ਨ 'ਤੇ ਖੜ੍ਹੇ ਗੈਸ ਟੈਂਕਰ 'ਚ ਵੀ ਅੱਗ ਲੱਗ ਗਈ ਸੀ ਅਤੇ ਕਾਫੀ ਨੁਕਸਾਨ ਹੋਇਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਹੋ ਰਹੀ ਹੈ।  (ਪੀਟੀਆਈ)

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement