ਬ੍ਰਿਟੇਨ ਦੀ ਮਹਾਰਾਣੀ ਕੈਮਿਲਾ ਹੋਈ ਕੋਰੋਨਾ ਪਾਜ਼ਿਟਿਵ 
Published : Feb 14, 2023, 4:50 pm IST
Updated : Feb 14, 2023, 4:50 pm IST
SHARE ARTICLE
Image
Image

ਪਿਛਲੇ ਸਾਲ ਫਰਵਰੀ ਵਿੱਚ ਵੀ ਉਹ ਕੋਵਿਡ ਦੀ ਲਪੇਟ 'ਚ ਆਈ ਸੀ 

 

ਲੰਡਨ - ਖੰਘ ਅਤੇ ਜ਼ੁਕਾਮ ਤੋਂ ਪੀੜਤ ਹੋਣ ਤੋਂ ਬਾਅਦ ਬ੍ਰਿਟੇਨ ਦੀ ਮਹਾਰਾਣੀ ਕੈਮਿਲਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਪਿਛਲੇ ਸਾਲ ਫਰਵਰੀ ਵਿੱਚ ਵੀ ਉਹ ਕੋਵਿਡ ਦੀ ਲਪੇਟ 'ਚ ਆਈ ਸੀ। 

ਦੱਸਿਆ ਜਾ ਰਿਹਾ ਹੈ ਕਿ ਬ੍ਰਿਟੇਨ ਦੇ ਮਹਾਰਾਜਾ ਚਾਰਲਸ ਤੀਜੇ ਦੀ ਪਤਨੀ ਕੈਮਿਲਾ (75) ਮੌਸਮੀ ਬੀਮਾਰੀ ਤੋਂ ਪੀੜਤ ਸੀ, ਪਰ ਕੋਵਿਡ-19 ਜਾਂਚ 'ਚ ਸੰਕਰਮਣ ਦੀ ਪੁਸ਼ਟੀ ਹੋਣ ਕਾਰਨ ਇਸ ਹਫ਼ਤੇ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

ਬਕਿੰਘਮ ਪੈਲੇਸ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਖੰਘ ਅਤੇ ਜ਼ੁਕਾਮ ਤੋਂ ਪੀੜਤ ਹੋਣ ਤੋਂ ਬਾਅਦ ਮਹਾਰਾਣੀ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ।"

ਬਿਆਨ ਵਿੱਚ ਕਿਹਾ ਗਿਆ ਹੈ, "ਅਫ਼ਸੋਸ ਨਾਲ, ਉਨ੍ਹਾਂ ਨੇ ਇਸ ਹਫ਼ਤੇ ਲਈ ਆਪਣੇ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਹਨ ਅਤੇ ਇਸ ਦੇ ਲਈ ਮੁਆਫ਼ੀ ਮੰਗੀ ਹੈ।"

ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲਾਂ 'ਚ ਚਾਰਲਸ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ।

Tags: uk, queen

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement