ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ 'ਚ ਗੋਲੀਬਾਰੀ, 3 ਦੀ ਮੌਤ, 5 ਜ਼ਖ਼ਮੀ
Published : Feb 14, 2023, 10:48 am IST
Updated : Feb 14, 2023, 3:25 pm IST
SHARE ARTICLE
photo
photo

ਸਾਵਧਾਨੀ ਦੇ ਤੌਰ 'ਤੇ ਕੈਂਪਸ ਦੇ ਬਾਹਰ 30 ਫਾਇਰ ਟਰੱਕ, ਐਂਬੂਲੈਂਸ ਅਤੇ ਐਮਰਜੈਂਸੀ ਵਾਹਨ ਤਾਇਨਾਤ ਕੀਤੇ ਗਏ ਹਨ।

 

ਅਮਰੀਕਾ - ਅਮਰੀਕਾ ਵਿੱਚ ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਕੈਂਪਸ ਵਿੱਚ ਦੇਰ ਰਾਤ ਹੋਈ ਗੋਲੀਬਾਰੀ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਸ਼ੱਕੀ ਮੁਲਜ਼ਮ ਅਜੇ ਫਰਾਰ ਹੈ। ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਕਿਹਾ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਕੈਂਪਸ ਦੇ ਬਾਹਰ 30 ਫਾਇਰ ਟਰੱਕ, ਐਂਬੂਲੈਂਸ ਅਤੇ ਐਮਰਜੈਂਸੀ ਵਾਹਨ ਤਾਇਨਾਤ ਕੀਤੇ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਕੈਂਪਸ ਦੀਆਂ ਕਈ ਇਮਾਰਤਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਪੁਲਿਸ ਨੇ ਸ਼ੱਕੀ ਦਾ ਸਕੈਚ ਜਾਰੀ ਕਰਕੇ ਦੱਸਿਆ ਹੈ ਕਿ ਉਸ ਦਾ ਕੱਦ ਛੋਟਾ ਹੈ। ਉਸ ਨੇ ਆਪਣਾ ਚਿਹਰਾ ਮਾਸਕ ਨਾਲ ਢੱਕ ਲਿਆ ਹੈ। ਜ਼ਖਮੀਆਂ ਨੂੰ ਨੇੜਲੇ ਸਪੈਰੋ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਕੈਂਪਸ ਦੀਆਂ ਸਾਰੀਆਂ ਗਤੀਵਿਧੀਆਂ 48 ਘੰਟਿਆਂ ਲਈ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ- ਮਾਂ-ਧੀ ਨੂੰ ਪੁਲਿਸ ਦੇ ਸਾਹਮਣੇ ਜ਼ਿੰਦਾ ਸਾੜਿਆ: SDM-CO ਸਮੇਤ 40 'ਤੇ ਕਤਲ ਦਾ ਮਾਮਲਾ ਦਰਜ

Tags: america, firing

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement