ਕੰਜ਼ਰਵੇਟਿਵ ਪਾਰਟੀ ਦੇ ਨੇਤਾ ਐਂਡਰੀਊ ਨੇ ਪੰਜਾਬੀ 'ਚ ਦਿਤੀਆਂ ਵਿਸਾਖੀ ਦੀਆਂ ਵਧਾਈਆਂ
Published : Apr 14, 2018, 3:25 pm IST
Updated : Apr 14, 2018, 3:25 pm IST
SHARE ARTICLE
Andrew scheer
Andrew scheer

ਕੈਨੇਡਾ 'ਚ ਵਿਸਾਖੀ ਦੀ ਖ਼ੁਸ਼ੀ 'ਚ ਕਈ ਧਾਰਮਕ ਸਮਾਗਮ ਹੋ ਰਹੇ ਹਨ।

ਓਟਾਵਾ: ਕੈਨੇਡਾ 'ਚ ਵਿਸਾਖੀ ਦੀ ਖ਼ੁਸ਼ੀ 'ਚ ਕਈ ਧਾਰਮਕ ਸਮਾਗਮ ਹੋ ਰਹੇ ਹਨ। ਇਸ ਮੌਕੇ ਕੈਨੇਡਾ ਦੀ ਰਾਜਨੀਤਕ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਐਂਡਰੀਊ ਸ਼ੀਅਰ ਨੇ ਸਿੱਖਾਂ ਨੂੰ ਪੰਜਾਬੀ 'ਚ ਵਿਸਾਖੀ ਦੀਆਂ ਵਧਾਈਆਂ ਦਿਤੀਆਂ। ਅਪਣੇ ਸੰਦੇਸ਼ ਦੀ ਸ਼ੁਰੂਆਤ 'ਚ ਉਨ੍ਹਾਂ ਨੇ ਫਤਿਹ ਬੁਲਾਈ ਅਤੇ ਅਖ਼ੀਰ 'ਚ 'ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ' ਕਿਹਾ। ਉਨ੍ਹਾਂ ਕਿਹਾ ਕਿ ਅੱਜ ਸਿੱਖ ਅਪਣੇ ਦੋਸਤਾਂ ਅਤੇ ਪਰਵਾਰ ਨਾਲ ਵਿਸਾਖੀ ਮਨਾਉਣ ਲਈ ਇਕੱਠੇ ਹੋਣਗੇ। ਇਸ ਮੌਕੇ ਨਗਰ ਕੀਰਤਨ ਸਜਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸੇ ਦਿਨ ਗੁਰੂ ਗੋਬਿੰਦ ਸਿੰਘ ਜੀ ਵਲੋਂ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ ਅਤੇ ਇਸ ਦਿਵਸ 'ਤੇ ਉਹ ਵਿਸ਼ਵ ਭਰ ਦੇ ਸਿੱਖਾਂ ਨੂੰ ਦਿਲੋਂ ਵਧਾਈਆਂ ਦਿੰਦੇ ਹਨ। 

Andrew Scheer
Andrew ScheerAndrew Scheer

ਉਨ੍ਹਾਂ ਦੇ ਦਫ਼ਤਰ ਵਲੋਂ ਪੰਜਾਬੀ 'ਚ ਇਕ ਈ-ਮੇਲ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਸਿੱਖਾਂ ਦੀ ਅਤੇ ਸਿੱਖ ਧਰਮ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ 'ਚ ਰਹਿ ਰਹੇ ਸਿੱਖਾਂ 'ਤੇ ਮਾਣ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਦਿਆਲੂ, ਉਦਾਰ ਹਨ ਅਤੇ ਬਿਨਾ ਸਵਾਰਥ ਦੇ ਸੇਵਾ ਕਰਦੇ ਹਨ ਤਾਂ ਕਿ ਲੋੜਵੰਦਾਂ ਨੂੰ ਮਦਦ ਦਿਤੀ ਜਾ ਸਕੇ। ਦਸ ਦਈਏ ਕਿ ਕੈਨੇਡਾ 'ਚ ਵੱਡੀ ਗਿਣਤੀ 'ਚ ਸਿੱਖ ਰਹਿੰਦੇ ਹਨ ਅਤੇ ਉਹ ਇਥੋਂ ਦੀ ਰਾਜਨੀਤੀ ਨੂੰ ਵੀ ਪ੍ਰਭਾਵਿਤ ਕਰਦੇ ਹਨ। ਕੈਨੇਡਾ 'ਚ 2019 'ਚ ਪ੍ਰਧਾਨ ਮੰਤਰੀ ਦੇ ਅਹੁਦੇ ਦੀਆਂ ਚੋਣਾਂ ਹੋਣੀਆਂ ਹਨ।

Location: Canada, Ontario, Ottawa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement