ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਗਏ ਸਿੱਖ ਬਜ਼ੁਰਗ ਦੀ ਮੌਤ
Published : Apr 14, 2022, 11:56 am IST
Updated : Apr 14, 2022, 11:56 am IST
SHARE ARTICLE
 Sikh went to Pakistan dies of heart attack
Sikh went to Pakistan dies of heart attack

ਨਿਸ਼ਾਬਰ ਸਿੰਘ ਨੇ ਆਖ਼ਰੀ ਸਾਹ ਉਸੇ ਸਥਾਨ 'ਤੇ ਲਿਆ ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ।

 

ਇਸਲਾਮਾਬਾਦ - ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਚ ਇੱਕ ਸਿੱਖ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਿਸ਼ਾਬਰ ਸਿੰਘ (83) ਵਾਸੀ ਘਰੌਂਡਾ, ਕਰਨਾਲ, ਹਰਿਆਣਾ ਵਜੋਂ ਹੋਈ ਹੈ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਬੀਤੀ ਸ਼ਾਮ ਨੂੰ ਨਿਸ਼ਾਬਰ ਸਿੰਘ ਦੀ ਦੇਹ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤੀ ਗਈ ਹੈ।  

ਜ਼ਿਕਰਯੋਗ ਹੈ ਕਿ ਵਿਸਾਖੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਅਪ੍ਰੈਲ ਨੂੰ ਹੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ ਸੀ। ਇਸ ਜੱਥੇ ਵਿਚ ਕੁੱਲ 705 ਸ਼ਰਧਾਲੂ ਸ਼ਾਮਲ ਸਨ, ਜਦਕਿ ਕੁੱਲ 900 ਸ਼ਰਧਾਲੂਆਂ ਦੇ ਵੀਜ਼ੇ ਅਪਲਾਈ ਕੀਤੇ ਗਏ ਸਨ। ਇਹ ਜੱਥਾ 14 ਅਪ੍ਰੈਲ ਯਾਨੀ ਅੱਜ ਤੱਕ ਸ੍ਰੀ ਪੰਜਾ ਸਾਹਿਬ ਵਿਖੇ ਠਹਿਰਿਆ ਹੋਇਆ ਸੀ।

file photo 

ਇਸ ਤੋਂ ਬਾਅਦ ਜਥੇ ਨੇ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਣਾ ਸੀ ਪਰ ਸ੍ਰੀ ਪੰਜਾ ਸਾਹਿਬ ਵਿਖੇ 13 ਅਪ੍ਰੈਲ ਦੀ ਸਵੇਰ ਨੂੰ ਨਿਸ਼ਾਬਰ ਸਿੰਘ ਦੀ ਸਿਹਤ ਵਿਗੜ ਗਈ ਅਤੇ ਕੁਝ ਹੀ ਮਿੰਟਾਂ ਵਿਚ ਉਨ੍ਹਾਂ ਨੇ ਆਖਰੀ ਸਾਹ ਲਿਆ। ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਪੂਰੇ ਸਨਮਾਨ ਨਾਲ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤਾ ਗਿਆ।

ਨਿਸ਼ਾਬਰ ਸਿੰਘ ਨੇ ਆਖ਼ਰੀ ਸਾਹ ਉਸੇ ਸਥਾਨ 'ਤੇ ਲਿਆ ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ। ਨਿਸ਼ਾਬਰ ਦੇ ਪਾਸਪੋਰਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦਾ ਜਨਮ 1939 ਵਿਚ ਅਮੋਕੇ, ਪੰਜਾਬ, ਪਾਕਿਸਤਾਨ ਵਿਚ ਹੋਇਆ ਸੀ ਪਰ ਵੰਡ ਤੋਂ ਬਾਅਦ ਉਹ ਭਾਰਤ ਆ ਗਿਆ ਅਤੇ ਪਰਿਵਾਰ ਸਮੇਤ ਕਰਨਾਲ ਵਿਚ ਵੱਸ ਗਿਆ ਪਰ ਹੁਣ ਉਸ ਨੇ ਆਖ਼ਰੀ ਸਾਹ ਵੀ ਉਸੇ ਥਾਂ, (ਪਾਕਿਸਤਾਨ ਵਿੱਚ ਪੰਜਾਬ) ਲਏ, ਜਿੱਥੇ ਉਸ ਦਾ ਜਨਮ ਹੋਇਆ ਸੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement