Israel-Iran War: ਇਜ਼ਰਾਈਲ ਨੇ ਫਿਰ ਈਰਾਨੀ ਪ੍ਰਮਾਣੂ ਸਥਾਨਾਂ 'ਤੇ ਕੀਤਾ ਹਮਲਾ 
Published : Jun 14, 2025, 7:05 am IST
Updated : Jun 14, 2025, 7:05 am IST
SHARE ARTICLE
Israel attacks Iranian nuclear sites again
Israel attacks Iranian nuclear sites again

ਈਰਾਨ ਨੇ ਜਵਾਬੀ ਹਮਲੇ ਵਿੱਚ ਦਾਗੀਆਂ 150 ਮਿਜ਼ਾਈਲਾਂ 

Israel-Iran War: ਇਜ਼ਰਾਈਲ ਨੇ ਲਗਾਤਾਰ ਦੂਜੇ ਦਿਨ ਈਰਾਨ 'ਤੇ ਹਵਾਈ ਹਮਲੇ ਕੀਤੇ। ਇਜ਼ਰਾਈਲ ਦੇ ਲੜਾਕੂ ਜਹਾਜ਼ਾਂ ਨੇ ਸ਼ੁੱਕਰਵਾਰ ਦੇਰ ਰਾਤ ਨੂੰ ਫਿਰ ਈਰਾਨ ਦੇ ਪ੍ਰਮਾਣੂ ਸਥਾਨਾਂ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਦੇ ਹਮਲਿਆਂ ਵਿੱਚ ਹੁਣ ਤੱਕ 78 ਲੋਕ ਮਾਰੇ ਗਏ ਹਨ ਅਤੇ 350 ਤੋਂ ਵੱਧ ਜ਼ਖ਼ਮੀ ਹੋਏ ਹਨ।

ਜਵਾਬ ਵਿੱਚ, ਈਰਾਨ ਨੇ ਇਜ਼ਰਾਈਲ ਵੱਲ 150 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਇਨ੍ਹਾਂ ਵਿੱਚੋਂ 6 ਮਿਜ਼ਾਈਲਾਂ ਰਾਜਧਾਨੀ ਤੇਲ ਅਵੀਵ ਵਿੱਚ ਡਿੱਗੀਆਂ, ਜਿਸ ਵਿੱਚ 1 ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 63 ਲੋਕ ਜ਼ਖਮੀ ਹੋ ਗਏ। ਈਰਾਨੀ ਮੀਡੀਆ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਜ਼ਰਾਈਲ ਦੇ ਰੱਖਿਆ ਮੰਤਰਾਲੇ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ।

ਇਰਾਨ ਤੋਂ ਹਮਲੇ ਦੇ ਡਰ ਕਾਰਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਸੁਰੱਖਿਅਤ ਥਾਂ 'ਤੇ ਤਬਦੀਲ ਕਰ ਦਿੱਤਾ ਗਿਆ ਸੀ। ਇਜ਼ਰਾਈਲ ਨੇ ਇੱਕ ਦਿਨ ਪਹਿਲਾਂ ਸ਼ੁੱਕਰਵਾਰ ਸਵੇਰੇ 5:30 ਵਜੇ ਈਰਾਨੀ ਪ੍ਰਮਾਣੂ ਅਤੇ ਕਈ ਫੌਜੀ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਵਿੱਚ 6 ਪ੍ਰਮਾਣੂ ਵਿਗਿਆਨੀ ਅਤੇ 20 ਤੋਂ ਵੱਧ ਫੌਜੀ ਕਮਾਂਡਰ ਮਾਰੇ ਗਏ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement