ਅਮਰੀਕਾ 'ਚ ਮਹਿਲਾ ਨਾਲ ਛੇੜ-ਛਾੜ ਕਰਨ ਦੇ ਦੋਸ਼ 'ਚ ਭਾਰਤੀ ਨੂੰ ਮਿਲੀ 9 ਸਾਲ ਦੀ ਸਜ਼ਾ
Published : Dec 14, 2018, 5:21 pm IST
Updated : Dec 14, 2018, 5:21 pm IST
SHARE ARTICLE
Indian man tried to physical assault
Indian man tried to physical assault

ਅਮਰੀਕਾ 'ਚ ਭਾਰਤੀ ਨਾਗਰਿਕ ਨੂੰ 9 ਸਾਲ ਦੀ ਸਜਾ ਸੁਣਾਹ ਗਈ ਹੈ। ਆਰੋਪ ਹੈ ਕਿ ਫਲਾਇਟ ਦੇ ਦੌਰਾਨ  ਇਕ ਮਿਹਲਾ ਦਾ ਸ਼ਰੀਰਕ ਸ਼ੋਸ਼ਣ ਕੀਤਾ ਗਿਆ। ਹਾਲਾਂਕਿ, ...

ਵਾਸ਼ਿੰਗਟਨ (ਭਾਸ਼ਾ): ਅਮਰੀਕਾ 'ਚ ਭਾਰਤੀ ਨਾਗਰਿਕ ਨੂੰ 9 ਸਾਲ ਦੀ ਸਜਾ ਸੁਣਾਹ ਗਈ ਹੈ। ਆਰੋਪ ਹੈ ਕਿ ਫਲਾਇਟ ਦੇ ਦੌਰਾਨ  ਇਕ ਮਿਹਲਾ ਦਾ ਸ਼ਰੀਰਕ ਸ਼ੋਸ਼ਣ ਕੀਤਾ ਗਿਆ। ਹਾਲਾਂਕਿ, ਸਰਕਾਰੀ ਵਕੀਲ ਨੇ ਦੋਸ਼ੀ ਲਈ 11 ਸਾਲ ਦੀ ਸਜ਼ਾ ਦੀ ਮੰਗ ਕੀਤੀ ਹੈ, ਕਿਉਂਕਿ ਉਸ ਨੇ ਜਾਣਬੁੱਝ ਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੋਸ਼ੀ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਭਾਰਤ ਭੇਜਿਆ ਜਾਵੇਗਾ।

Indian man tried to physical assaultIndian man jailed 9 Year 

ਦਰਅਸਲ, ਇਸੇ ਸਾਲ ਦੇ ਸ਼ੁਰੂਆਤ ਵਿਚ 35 ਸਾਲ ਦਾ ਰਾਮਮੂਰਤੀ ਐਚ-1ਬੀ ਵੀਜ਼ਾ ਤਹਿਤ ਅਮਰੀਕਾ ਗਿਆ ਸੀ। ਇਸ ਦੌਰਾਨ ਉਸ ਨੇ ਜਹਾਜ਼ ਵਿੱਚ ਸਫ਼ਰ ਕਰਦਿਆਂ ਆਪਣੇ ਨਾਲ ਬੈਠੀ ਮਹਿਲਾ ਨਾਲ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਸਾਲ ਅਗਸਤ ਮਹੀਨੇ ਦੌਰਾਨ ਪੰਜ ਦਿਨਾਂ ਦੇ ਟ੍ਰਾਇਲ ਦੌਰਾਨ ਹੀ ਰਾਮਮੂਰਤੀ ਨੂੰ ਦੋਸ਼ੀ ਕਰਾਰ ਦੇ ਦਿਤਾ ਗਿਆ ਸੀ ਤੇ ਹੁਣ ਉਸ ਨੂੰ ਸਜ਼ਾ ਦਾ ਐਲਾਨ ਕੀਤਾ ਗਿਆ ਹੈ।

Indian man tried to physical assault physical assault

ਸੁਣਵਾਈ ਦੌਰਾਨ ਦੱਸਿਆ ਗਿਆ ਕਿ ਜਦ ਰਾਮਮੂਰਤੀ ਨੇ ਹਮਲਾ ਕੀਤਾ ਤਾਂ ਔਰਤ ਜਾਗ ਗਈ ਤੇ ਦੇਖਿਆ ਕਿ ਉਸ ਦਾ ਪਜਾਮਾ ਖੁੱਲ੍ਹਾ ਹੋਇਆ ਸੀ। ਔਰਤ ਨੇ ਤੁਰੰਤ ਜਹਾਜ਼ ਦੇ ਅਮਲੇ ਤੋਂ ਮਦਦ ਮੰਗੀ। ਹੈਰਾਨੀ ਦੀ ਗੱਲ ਹੈ ਕਿ ਰਾਮਮੂਰਤੀ ਜਦ ਇਸ ਘਟਨਾ ਨੂੰ ਅੰਜਾਮ ਦੇ ਰਿਹਾ ਸੀ ਤਾਂ ਉਸ ਦੀ ਪਤਨੀ ਵੀ ਨਾਲ ਹੀ ਬੈਠੀ ਹੋਈ ਸੀ।

Indian man tried to physical assaultIndian man jailed 9 Year 

ਜ਼ਿਕਰਯੋਗ ਹੈ ਕਿ ਜਹਾਜ਼ ਵਿਚ ਔਰਤਾਂ ਨਾਲ ਅਜਿਹੀਆਂ ਘਟਨਾਵਾਂ ਵਿਚ ਕਾਫੀ ਵਾਧਾ ਹੋਇਆ ਹੈ ਤੇ ਕਈ ਭਾਰਤੀ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਜਾਣਕਾਰੀ ਦਿਤੀ ਹੈ ਕਿ ਜਹਾਜ਼ ਵਿੱਚ ਹੋਣ ਵਾਲੀ ਜਿਣਸੀ ਹਿੰਸਾ ਤੇਜ਼ੀ ਨਾਲ ਅਪਰਾਧ ਵਧ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement