ਸਿੰਗਾਪੁਰ 'ਚ ਵਾਪਰਿਆ ਹਾਦਸਾ, ਭਾਰਤੀ ਮੂਲ ਦੇ ਵਿਅਕਤੀ ਦੀ ਹੋਈ ਮੌਤ

By : KOMALJEET

Published : Dec 14, 2022, 7:03 pm IST
Updated : Dec 14, 2022, 7:03 pm IST
SHARE ARTICLE
representative
representative

ਕਰੇਨ ਤੋਂ ਸਟੀਲ ਦੀਆਂ ਰਾਡਾਂ ਉਤਾਰਦੇ ਸਮੇਂ ਵਾਪਰਿਆ ਹਾਦਸਾ 

ਸਿੰਗਾਪੁਰ: ਚੰਗੀ ਰੋਜ਼ੀ ਰੋਟੀ ਲਈ ਭਾਰਤ ਤੋਂ ਬਹੁਤ ਸਾਰੇ ਲੋਕ ਵੱਖ-ਵੱਖ ਦੇਸ਼ਾਂ ਵਿਚ ਜਾਂਦੇ ਹਨ। ਚੰਗੇ ਭਵਿੱਖ ਦੀ ਕਾਮਨਾ ਕਰਨ ਵਾਲਿਆਂ ਨਾਲ ਕਦੇ-ਕਦੇ ਕੁਝ ਅਜਿਹਾ ਹੋ ਜਾਂਦਾ ਹੈ ਜੋ ਕਦੇ ਉਨ੍ਹਾਂ ਨੇ ਸੋਚਿਆ ਵੀ ਨਹੀਂ ਹੁੰਦਾ। ਅਜਿਹਾ ਹੀ ਇੱਕ ਮਾਮਲਾ ਸਿੰਗਾਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਉਸਾਰੀ ਵਾਲੀ ਜਗ੍ਹਾ 'ਤੇ ਹਾਦਸਾ ਵਾਪਰਨ ਕਾਰਨ ਇੱਕ ਭਾਰਤੀ ਦੀ ਮੌਤ ਹੋ ਗਈ ਹੈ।

ਮ੍ਰਿਤਕ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਇਸ ਬਾਰੇ  ਮਨੁੱਖੀ ਸੰਸਾਧਨ ਮੰਤਰਾਲੇ (ਐਮਓਐਮ) ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਘਟਨਾ ਮੰਗਲਵਾਰ ਨੂੰ ਪੱਛਮੀ ਸੂਬੇ ਦੇ ਟੇਂਗਾਹ ਗਾਰਡਨ ਐਵੇਨਿਊ 'ਤੇ ਇਕ ਉਸਾਰੀ ਵਾਲੀ ਥਾਂ 'ਤੇ ਵਾਪਰੀ, ਜਦੋਂ ਭਾਰਤੀ ਕਰਮਚਾਰੀ ਆਪਣੇ ਸਹਿ-ਕਰਮਚਾਰੀਆਂ ਨਾਲ ਕ੍ਰੇਨ ਤੋਂ ਸਟੀਲ ਦੀਆਂ ਰਾਡਾਂ (ਛੜਾਂ) ਨੂੰ ਉਤਾਰ ਰਿਹਾ ਸੀ।

ਜਾਣਕਾਰੀ ਅਨੁਸਾਰ ਇਹ ਹਾਦਸਾ ਬਹੁਤ ਦਰਦਨਾਕ ਸੀ।  ਦੱਸਿਆ ਜਾ ਰਿਹਾ ਹੈ ਕਿ ਜਦੋਂ ਭਾਰਤੀ ਮੂਲ ਦਾ ਮੁਲਾਜ਼ਮ ਕਰੇਨ ਤੋਂ ਰਾਡ ਉਤਾਰ ਰਿਹਾ ਸੀ ਤਾਂ ਅਚਾਨਕ ਕਰੇਂ ਦਾ ਉਪਰਲਾ ਹਿੱਸਾ ਡਿੱਗ ਗਿਆ ਅਤੇ ਉਕਤ ਵਿਅਕਤੀ ਇਸ ਦੇ ਹੇਠਾਂ ਦੱਬ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।  ਮੰਤਰਾਲੇ ਵਲੋਂ ਸਾਂਝੀ ਜਾਣਕਾਰੀ ਅਨੁਸਾਰ ਕਥਿਤ ਲਾਪਰਵਾਹੀ ਦੇ ਦੋਸ਼ ਵਿਚ ਇੱਕ 45 ਸਾਲ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement