ਪਾਕਿ 'ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ 2 ਸਿੱਖਾਂ ਦਾ ਕਤਲ, ਕਈ ਸਾਲਾਂ ਤੋਂ ਚਲਾ ਰਹੇ ਸਨ ਦੁਕਾਨ
Published : May 15, 2022, 1:01 pm IST
Updated : May 16, 2022, 2:33 pm IST
SHARE ARTICLE
 Two Sikhs shot dead by unknown assailants in Pakistan
Two Sikhs shot dead by unknown assailants in Pakistan

ਅਣਪਛਾਤਿਆਂ ਨੇ ਉਨ੍ਹਾਂ ਦੀ ਦੁਕਾਨ 'ਤੇ ਤਾਬੜਤੋੜ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵਾਂ ਦੇ ਕਈ ਗੋਲੀਆਂ ਲੱਗੀਆਂ ਅਤੇ ਮੌਕੇ 'ਤੇ ਹੀ ਮੌਤ ਹੋ ਗਈ

 

ਇਸਲਾਮਾਬਾਦ - ਪਾਕਿਸਤਾਨ ਦੇ ਪੇਸ਼ਾਵਰ 'ਚ ਦੋ ਸਿੱਖਾਂ ਦਾ ਕਤਲ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅਣਪਛਾਤਿਆਂ ਨੇ ਦੋ ਸਿੱਖਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਨਾਲ ਸਿੱਖਾਂ ਵਿਚ ਰੋਸ ਪੈਦਾ ਕਰ ਦਿੱਤਾ ਹੈ। ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੇਸ਼ਾਵਰ ਦੇ ਰਹਿਣ ਵਾਲੇ ਸਨ। ਉਹ ਇਥੇ ਕਈ ਸਾਲਾਂ ਤੋਂ ਮਸਾਲਿਆਂ ਦੀ ਦੁਕਾਨ ਚਲਾ ਰਹੇ ਸਨ। 

ਅਣਪਛਾਤਿਆਂ ਨੇ ਉਨ੍ਹਾਂ ਦੀ ਦੁਕਾਨ 'ਤੇ ਤਾਬੜਤੋੜ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵਾਂ ਦੇ ਕਈ ਗੋਲੀਆਂ ਲੱਗੀਆਂ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੇਸ਼ਾਵਰ ਦੇ ਬਾਹਰਵਾਰ ਸਰਬੰਦ ਇਲਾਕੇ ਵਿਚ ਅਣਪਛਾਤੇ ਬੰਦੂਕਾਰੀਆਂ ਨੇ 2 ਸਿੱਖਾਂ ਦਾ ਕਤਲ ਕੀਤਾ ਹੈ। ਹਮਲਾਵਰ ਇੱਕ ਵਾਹਨ 'ਤੇ ਆਏ ਸਨ ਅਤੇ ਦੁਕਾਨ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਤੇ ਘਟਨਾ ਵਿਚ 2 ਸਿੱਖ ਮਾਰੇ ਗਏ। ਘਟਨਾ ਮਗਰੋਂ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਵਾਂ ਸਿੱਖਾਂ ਦੀਆਂ ਲਾਸ਼ਾਂ ਨੂੰ ਵੀ ਨੇੜੇ ਦੇ ਹਸਪਤਾਲ ਪਹੁੰਚਾਇਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement