ਪਾਕਿ : ਕੋਰੋਨਾ ਦੇ ਇਕ ਦਿਨ ਵਿਚ ਦਰਜ ਹੋਏ ਸਭ ਤੋਂ ਵੱਧ 6,825 ਮਾਮਲੇ
Published : Jun 15, 2020, 9:53 am IST
Updated : Jun 15, 2020, 9:53 am IST
SHARE ARTICLE
File Photo
File Photo

ਪਾਕਿਸਤਾਨ 'ਚ ਇਕ ਦਿਨ ਵਿਚ ਕੋਰੋਨਾ ਦੇ ਸਭ ਤੋਂ ਵੱਧ 6,825 ਮਾਮਲੇ ਦਰਜ ਕੀਤੇ ਗਏ ਹਨ, ਜਿਸ ਦੇ ਬਾਅਦ ਦੇਸ਼ ਵਿਚ ਰੋਗੀਆਂ ਦੀ ਗਿਣਤੀ 1,39,230 ਹੋ ਗਈ ਹੈ।

ਇਸਲਾਮਾਬਾਦ, 14 ਜੂਨ : ਪਾਕਿਸਤਾਨ 'ਚ ਇਕ ਦਿਨ ਵਿਚ ਕੋਰੋਨਾ ਦੇ ਸਭ ਤੋਂ ਵੱਧ 6,825 ਮਾਮਲੇ ਦਰਜ ਕੀਤੇ ਗਏ ਹਨ, ਜਿਸ ਦੇ ਬਾਅਦ ਦੇਸ਼ ਵਿਚ ਰੋਗੀਆਂ ਦੀ ਗਿਣਤੀ 1,39,230 ਹੋ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਵਿਚ 81 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ। ਸਿਹਤ ਮੰਤਰਾਲੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਚ ਮੌਤਾਂ ਦੀ ਗਿਣਤੀ ਵੱਧ ਕੇ 2,632 ਹੋ ਗਈਹੈ। ਪਿਛਲੇ 24 ਘੰਟਿਆਂ ਵਿਚ 6,825 ਲੋਕਾਂ ਦੇ ਵਾਇਰਸ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ

ਜੋ ਹੁਣ ਤਕ ਦਾ ਇਕ ਦਿਨ ਵਿਚ ਸਭ ਤੋਂ ਵੱਧ ਅੰਕੜਾ ਹੈ। ਮੰਤਰਾਲੇ ਨੇ ਕਿਹਾ ਕਿ ਹੁਣ ਤਕ 51,735 ਲੋਕ ਸਿਹਤਯਾਬ ਹੋ ਚੁੱਕੇ ਹਨ। ਓਧਰ, ਦੂਜੇ ਪਾਸੇ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਦੋ ਸੂਬਿਆਂ-ਪੰਜਾਬ ਅਤੇ ਸਿੰਧ ਵਿਚ ਰੋਗੀਆਂ ਦੀ ਗਿਣਤੀ 50-50 ਹਜ਼ਾਰ ਦੇ ਪਾਰ ਹੋ ਗਈ ਹੈ। ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪੰਜਾਬ ਵਿਚ 52,601 ਰੋਗੀ, ਸਿੰਧ ਵਿਚ 51,518, ਖੈਬਰ ਪਖਤੂਨਵਾ ਵਿਚ 17,450, ਬਲੋਚਿਸਤਾਨ ਵਿਚ 8,028, ਇਸਲਾਮਾਬਾਦ ਵਿਚ 7,934, ਗਿਲਗਿਤ ਬਲਿਤਸਾਨ ਵਿਚ 1,095 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਪੀੜਤਾਂ ਦੇ 604 ਮਾਮਲੇ ਸਾਹਮਣੇ ਆਏ ਹਨ। ਦੇਸ਼ ਭਰ ਵਿਚ ਹੁਣ ਤਕ 8,68,565 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਪਿਛਲੇ 24 ਘੰਟਿਆਂ ਵਿਚ 29,546 ਨਮੂਨਿਆਂ ਦੀ ਜਾਂਚ ਹੋਈ ਹੈ। (ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement