ਆਸਟ੍ਰੇਲੀਆ 'ਚ ਵੱਖਵਾਦੀ ਸਮਰਥਕਾਂ ਦੀ ਗੁੰਡਾਗਰਦੀ, ਭਾਰਤੀ ਵਿਦਿਆਰਥੀ ਨੂੰ ਰਾਡ ਨਾਲ ਕੁੱਟਿਆ

By : GAGANDEEP

Published : Jul 15, 2023, 8:10 am IST
Updated : Jul 15, 2023, 8:10 am IST
SHARE ARTICLE
photo
photo

ਗੰਭੀਰ ਹਾਲਤ 'ਚ ਵਿਦਿਆਰਥੀ ਹਸਪਤਾਲ ਭਰਤੀ

 

ਮੈਰੀਲੈਂਡ: ਆਸਟ੍ਰੇਲੀਆ ਵਿਚ ਸਿਡਨੀ ਦੇ ਪੱਛਮੀ ਸ਼ਹਿਰ ਮੈਰੀਲੈਂਡ ਵਿਚ ਖਾਲਿਸਤਾਨ ਸਮਰਥਕਾਂ ਨੇ ਇਕ ਭਾਰਤੀ ਵਿਦਿਆਰਥੀ 'ਤੇ ਹਮਲਾ ਕਰ ਦਿਤਾ। ਜ਼ਖਮੀ ਵਿਦਿਆਰਥੀ ਦਾ ਵੈਸਟਮੀਡ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਖੱਡ ਵਿਚ ਡਿੱਗੀ ਕਾਰ, 3 ਦੀ ਮੌਤ  

ਪਾਰਟ ਟਾਈਮ ਡਰਾਈਵਰ ਦੀ ਨੌਕਰੀ ਕਰਨ ਵਾਲੇ 23 ਸਾਲਾ ਵਿਦਿਆਰਥੀ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਸਾਢੇ ਪੰਜ ਵਜੇ ਜਦੋਂ ਉਹ ਕੰਮ ’ਤੇ ਜਾ ਰਿਹਾ ਸੀ ਤਾਂ ਚਾਰ-ਪੰਜ ਖ਼ਾਲਿਸਤਾਨ ਹਮਾਇਤੀਆਂ ਨੇ ਹਮਲਾ ਕਰ ਦਿਤਾ। ਉਸ ਸਮੇਂ ਉਹ ਡਰਾਈਵਿੰਗ ਸੀਟ ’ਤੇ ਬੈਠਾ ਹੋਇਆ ਸੀ।

ਇਹ ਵੀ ਪੜ੍ਹੋ: ਬਰਸਾਤੀ ਮੌਸਮ ਵਿਚ ਨਹੀਂ ਪੈਣਗੀਆਂ ਸਿਰ 'ਚ ਜੂਆਂ, ਅਪਨਾਉ ਇਹ ਘਰੇਲੂ ਨੁਸਖ਼ੇ

ਉਸ ਨੂੰ ਗੱਡੀ ’ਚੋਂ ਬਾਹਰ ਖਿੱਚ ਲਿਆ ਤੇ ਸਭ ਮਿਲ ਕੇ ਉਸ ਨੂੰ ਰਾਡ ਨਾਲ ਕੁੱਟਣ ਲੱਗੇ। ਹਮਲੇ ਦੌਰਾਨ ਦੋ ਜਣੇ ਵੀਡੀਓ ਬਣਾ ਰਹੇ ਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਉਹ ਕਹਿ ਰਹੇ ਸਨ ਕਿ ਇਹ ਖ਼ਾਲਿਸਤਾਨ ਮੁੱਦੇ ਦਾ ਵਿਰੋਧ ਕਰਨ ਦਾ ਇਕ ਸਬਕ ਹੈ। ਜੇ ਨਾ ਸੁਧਰੇ ਤਾਂ ਅੱਗੇ ਹੋਰ ਸਬਕ ਸਿੱਖਣ ਲਈ ਤਿਆਰ ਰਹਿਣਾ। ਨਿਊ ਸਾਊਥ ਵੇਲਜ਼ ਪੁਲਿਸ ਨੇ ਸੂਚਨਾ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਉਸ ਦੇ ਸਿਰ, ਪੈਰ ਅਤੇ ਹੱਥ ’ਤੇ ਗੰਭੀਰ ਸੱਟਾਂ ਲੱਗੀਆਂ ਹਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement