ਹੁਣ ਮਾਸਕ ਨਾ ਪਾਉਣ 'ਤੇ ਲੱਗੇਗਾ 3 ਲੱਖ ਤੋਂ ਵੱਧ ਦਾ ਜੁਰਮਾਨਾ
Published : Aug 15, 2020, 10:13 am IST
Updated : Aug 15, 2020, 10:14 am IST
SHARE ARTICLE
Covid 19
Covid 19

ਕੋਰੋਨਾ ਵਾਇਰਸ ਤੋਂ ਬਚਾਓ ਲਈ ਮਾਸਕ ਪਾਉਣਾ ਬੇਹੱਦ ਲਾਜ਼ਮੀ ਹੈ

ਲੰਡਨ- ਕੋਰੋਨਾ ਵਾਇਰਸ ਤੋਂ ਬਚਾਓ ਲਈ ਮਾਸਕ ਪਾਉਣਾ ਬੇਹੱਦ ਲਾਜ਼ਮੀ ਹੈ। ਇਸ ਦੀ ਵਰਤੋਂ ਦੁਨੀਆਂ ਭਰ ਵਿਚ ਲੋਕਾਂ ਵਲੋਂ ਕੀਤੀ ਜਾ ਰਹੀ ਹੈ ਪਰ ਕੁਝ ਦੇਸ਼ਾਂ ਵਿਚ ਇਸ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਲਈ ਸਰਕਾਰਾਂ ਵਲੋਂ ਜੁਰਮਾਨੇ ਵਸੂਲਣ ਦਾ ਪ੍ਰਬੰਧ ਕੀਤਾ ਗਿਆ ਹੈ।

Corona VirusCorona Virus

ਅਜਿਹਾ ਕੁਝ ਹੀ ਹੁਣ ਬਰਤਾਨੀਆ ਦੀ ਸਰਕਾਰ ਵੀ ਕਰਨ ਜਾ ਰਹੀ ਹੈ। ਬਰਤਾਨੀਆਂ ਵਿਚ ਹੁਣ ਮਾਸਕ ਨਾ ਪਾਉਣ ਵਾਲਿਆਂ ਤੋਂ ਸਰਕਾਰ ਕਰੀਬ 3 ਲੱਖ 14 ਹਜ਼ਾਰ ਰੁਪਏ (3200 ਪੌਂਡ) ਤੱਕ ਦਾ ਜੁਰਮਾਨਾ ਵਸੂਲ ਕਰ ਸਕੇਗੀ।

Corona Virus Corona Virus

ਇਸ ਸਬੰਧੀ ਜਾਣਕਾਰੀ ਮੁਤਾਬਕ ਸਰਕਾਰਨ ਵਲੋਂ ਜਨਤਕ ਟ੍ਰਾਂਸਪੋਰਟ ਅਤੇ ਦੁਕਾਨਾਂ ਵਰਗੀਆਂ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਕੀਤਾ ਗਿਆ ਹੈ। ਅਜਿਹੀਆਂ ਥਾਵਾਂ 'ਤੇ ਇਸ ਦੀ ਵਾਰ-ਵਾਰ ਉਲੰਘਣਾ ਕਰਨ 'ਤੇ ਜੁਰਮਾਨੇ ਦੀ ਰਾਸ਼ੀ ਵਧਾ ਦਿੱਤੀ ਗਈ ਹੈ।

Corona VirusCorona Virus

ਹੁਣ ਵੱਧ ਤੋਂ ਵੱਧ 3200 ਪੌਂਡ (ਕਰੀਬ ਤਿੰਨ ਲੱਖ 14 ਹਜ਼ਾਰ ਰੁਪਏ) ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਵਧੇਰੇ ਲੋਕ ਨਿਯਮਾਂ ਦਾ ਪਾਲਣ ਕਰ ਰਹੇ ਹਨ।

Corona VirusCorona Virus

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਰਥਚਾਰੇ ਨੂੰ ਖੋਲ੍ਹੇ ਜਾਣ ਦੇ ਅਗਲੇ ਪੜਾਅ ਤਹਿਤ ਹੋਰ ਲੋਕਾਂ ਨੂੰ ਕੰਮ 'ਤੇ ਪਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੌਰਾਨ ਬਰਤਾਨਵੀ ਸਰਕਾਰ ਨੇ ਫਰਾਂਸ ਤੇ ਨੀਦਰਲੈਂਡ ਤੋਂ ਆਉਣ ਵਾਲੇ ਲੋਕਾਂ ਲਈ 14 ਦਿਨ ਦਾ ਕੁਆਰੰਟਾਈਨ ਜ਼ਰੂਰੀ ਕਰ ਦਿੱਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement