Sikh: ਭਾਰਤੀ-ਅਮਰੀਕੀ ਸਿੱਖ ਆਗੂ ਬੋਲੇ, ''ਅਮਰੀਕਾ 'ਚ ਬਹੁਤੇ ਸਿੱਖ ਗਰਮਖ਼ਿਆਲੀ ਗਤੀਵਿਧੀਆਂ ਦਾ ਸਮਰਥਨ ਨਹੀਂ ਕਰਦੇ'' 
Published : Dec 15, 2023, 4:26 pm IST
Updated : Dec 15, 2023, 4:26 pm IST
SHARE ARTICLE
Jassi Singh
Jassi Singh

"ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਲਈ ਜੋ ਕੰਮ ਕੀਤਾ ਹੈ, ਉਹ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬੇਮਿਸਾਲ ਹੈ।"

Sikh:  ਇਕ ਉੱਘੇ ਭਾਰਤੀ-ਅਮਰੀਕੀ ਸਿੱਖ ਨੇਤਾ ਨੇ ਕਿਹਾ ਹੈ ਕਿ ਨਾ ਤਾਂ ਸਰਕਾਰ ਅਤੇ ਨਾ ਹੀ ਭਾਈਚਾਰੇ ਦੇ ਲੋਕ ਅਮਰੀਕਾ ਵਿਚ ਗਰਮਖਿਆਲੀ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ। ‘ਸਿੱਖਸ ਆਫ ਅਮਰੀਕਾ’ ਸੰਸਥਾ ਦੇ ਜੱਸੀ ਸਿੰਘ ਨੇ ਵੀ ਨਰਿੰਦਰ ਮੋਦੀ ਸਰਕਾਰ ਨੂੰ ਨੌਜਵਾਨਾਂ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਸਮੇਤ ਪੰਜਾਬ ਦੀਆਂ ਕਈ ਵੱਡੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੈਕੇਜ ਦੇਣ ਦੀ ਅਪੀਲ ਕੀਤੀ।  

ਜੱਸੀ ਸਿੰਘ ਨੇ ਪੀਟੀਆਈ ਨੂੰ ਦੱਸਿਆ ਕਿ "ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਲਈ ਜੋ ਕੰਮ ਕੀਤਾ ਹੈ, ਉਹ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬੇਮਿਸਾਲ ਹੈ।" ਇਸ ਦੇ ਨਾਲ ਹੀ, ਬਹੁਤ ਸਾਰੇ ਸਿੱਖ ਮੁੱਦੇ ਹਨ ਜਿਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ।" ਇਸ ਵਿਚ 1984 ਦੇ ਦੰਗਿਆਂ ਵਿਚ ਸਿੱਖਾਂ ਉੱਤੇ ਹੋਏ ਅੱਤਿਆਚਾਰ ਵੀ ਸ਼ਾਮਲ ਹਨ। ਕੋਈ ਸਿੱਖ ਇਸ ਨੂੰ ਨਹੀਂ ਭੁੱਲੇਗਾ।   

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਿੱਖਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ ਪਰ ਅਜੇ ਵੀ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤ ਅਤੇ ਦੁਨੀਆ ਦੇ ਸਿੱਖ ਭਾਈਚਾਰੇ ਨਾਲ ਸਿੱਧੇ ਤੌਰ 'ਤੇ ਜੁੜਨਾ ਚਾਹੀਦਾ ਹੈ ਨਾ ਕਿ ਵਿਚੋਲਿਆਂ ਰਾਹੀਂ। 
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ''ਨਹੀਂ, ਬਹੁਤੇ ਸਿੱਖ ਗਰਖਿਆਲੀ ਗਤੀਵਿਧੀਆਂ ਦਾ ਸਮਰਥਨ ਨਹੀਂ ਕਰਦੇ।''

ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚ ਬਹੁਤ ਘੱਟ ਗਿਣਤੀ ਹੈ ਜੋ ਅਜਿਹੀਆਂ ਗਤੀਵਿਧੀਆਂ ਦਾ ਸਮਰਥਨ ਕਰਦੀ ਹੈ। ਸਿੰਘ ਅਤੇ ਉਨ੍ਹਾਂ ਦਾ ਵਫ਼ਦ 2014 ਤੋਂ ਅਮਰੀਕਾ ਦੇ ਹਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਪ੍ਰਵਾਸੀ ਭਾਰਤੀ ਭਾਰਤ ਦੇ ਵਿਕਾਸ 'ਤੇ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਨੂੰ ਪੰਜਾਬ ਦੇ ਨੌਜਵਾਨਾਂ ਅਤੇ ਉੱਥੋਂ ਦੇ ਆਮ ਲੋਕਾਂ ਲਈ ਕੁਝ “ਬਿਹਤਰ ਪੈਕੇਜ” ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਕੰਮ ਕੀਤੇ ਜਾਣ ਦੀ ਲੋੜ ਹੈ।  

ਇੱਕ ਵੱਖਵਾਦੀ ਸਿੱਖ ਆਗੂ ਅਤੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜ਼ਿਸ਼ ਵਿਚ ਇੱਕ ਭਾਰਤੀ ਅਧਿਕਾਰੀ ਦੇ ਸ਼ਾਮਲ ਹੋਣ ਦੇ ਅਮਰੀਕੀ ਦੋਸ਼ਾਂ 'ਤੇ ਜੱਸੀ ਸਿੰਘ ਨੇ ਕਿਹਾ ਕਿ ਇਸ ਦਾ ਦੁਵੱਲੇ ਸਬੰਧਾਂ 'ਤੇ ਲੰਬੇ ਸਮੇਂ ਤੱਕ ਪ੍ਰਭਾਵ ਪੈਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ “ਹਰ ਕੋਈ ਜਾਣਦਾ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਕੀ ਹੋ ਰਿਹਾ ਹੈ, ਨਿਖਿਲ ਗੁਪਤਾ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਅਤੇ ਭਾਰਤ ਸਰਕਾਰ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਪਰ ਇਸ ਨੂੰ ਅਮਰੀਕਾ ਵਿਚ ਵੱਖਵਾਦੀ ਗਰਮਖਿਆਲੀ ਗਤੀਵਿਧੀਆਂ ਦੇ ਸਮਰਥਨ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ ਹੈ।   

ਉਹਨਾਂ ਕਿਹਾ ਕਿ “ਅਮਰੀਕੀ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਇਹ ਕਾਰਵਾਈ ਕੀਤੀ ਹੈ। ਵੱਖਵਾਦੀ ਨੇਤਾ ਅਮਰੀਕੀ ਨਾਗਰਿਕ ਹੋਣ ਕਾਰਨ ਸਰਕਾਰ ਉਸ ਦੇ ਬਚਾਅ 'ਚ ਆਈ ਹੈ। ਇਹ ਪੁੱਛੇ ਜਾਣ 'ਤੇ ਕਿ ਕੀ ਇਸ ਨਾਲ ਦੁਵੱਲੇ ਸਬੰਧਾਂ 'ਤੇ ਕੋਈ ਅਸਰ ਪਵੇਗਾ ਤਾਂ ਸਿੰਘ ਨੇ ਕਿਹਾ ਕਿ "ਮੈਨੂੰ ਲੱਗਦਾ ਹੈ ਕਿ ਇਸ ਦਾ ਸਬੰਧਾਂ 'ਤੇ ਥੋੜ੍ਹੇ ਸਮੇਂ ਲਈ ਅਸਰ ਪੈ ਸਕਦਾ ਹੈ, ਪਰ ਲੰਬੇ ਸਮੇਂ ਦੇ ਪ੍ਰਭਾਵ ਦੀ ਸੰਭਾਵਨਾ ਘੱਟ ਹੈ।"  

ਮੈਨੂੰ ਲੱਗਦਾ ਹੈ ਕਿ ਦੋਵਾਂ ਸਰਕਾਰਾਂ ਵਿਚਾਲੇ ਬਿਹਤਰ ਸਮਝਦਾਰੀ ਹੋਵੇਗੀ ਕਿਉਂਕਿ ਭਾਰਤ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਅਜਿਹਾ ਕਰਨਾ ਉਨ੍ਹਾਂ ਦੀ ਨੀਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੱਸੀ ਸਿੰਘ ਨੇ ਕਿਹਾ ਕਿ "ਮੈਂ ਭਾਰਤ ਸਰਕਾਰ ਨੂੰ ਬੇਨਤੀ ਕਰਾਂਗਾ ਕਿ ਜਿੰਨੀ ਜਲਦੀ ਹੋ ਸਕੇ ਸੁਤੰਤਰ ਜਾਂਚ ਕੀਤੀ ਜਾਵੇ ਅਤੇ ਜਿਨ੍ਹਾਂ ਨੇ ਅਜਿਹਾ ਕੀਤਾ ਹੈ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇ।" 

(For more news apart from Sikh News, stay tuned to Rozana Spokesman)

Tags: a sikh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement