ਕੈਨੇਡਾ ਦੇ PM ਜਸਟਿਨ ਟਰੂਡੋ ਦਾ ਵੱਡਾ ਐਲਾਨ, ਅਗਲੀਆਂ ਆਮ ਚੋਣਾਂ ’ਚ ਨਹੀਂ ਲੈਣਗੇ ਹਿੱਸਾ
Published : Jan 16, 2025, 10:26 pm IST
Updated : Jan 16, 2025, 10:26 pm IST
SHARE ARTICLE
Canadian PM Justin Trudeau's big announcement: Will not participate in the next general election
Canadian PM Justin Trudeau's big announcement: Will not participate in the next general election

‘ਮੈਂ ਆਉਣ ਵਾਲੀਆਂ ਚੋਣਾਂ ਨਹੀਂ ਲੜਾਂਗਾ। ਇਹ ਮੇਰਾ ਅਪਣਾ ਫ਼ੈਸਲਾ ਹੈ।’

ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵੱਡਾ ਐਲਾਨ ਕੀਤਾ ਹੈ। ਤਾਜ਼ਾ ਐਲਾਨ ਵਿਚ ਟਰੂਡੋ ਨੇ ਕਿਹਾ ਹੈ ਕਿ ਉਹ ਅਗਲੀਆਂ ਆਮ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ। ਕੈਨੇਡਾ ਵਿਚ ਆਮ ਚੋਣਾਂ ਇਸ ਸਾਲ ਅਕਤੂਬਰ ਵਿਚ ਹੋਣੀਆਂ ਹਨ ਪਰ ਇਹ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਟਰੂਡੋ ਨੇ ਬੁੱਧਵਾਰ ਨੂੰ ਓਟਾਵਾ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ, ‘ਮੈਂ ਆਉਣ ਵਾਲੀਆਂ ਚੋਣਾਂ ਵਿਚ ਨਹੀਂ ਲੜਾਂਗਾ। ਇਹ ਮੇਰਾ ਅਪਣਾ ਫ਼ੈਸਲਾ ਹੈ।’

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਟਰੂਡੋ ਕੈਨੇਡੀਅਨ ਸੂਬਿਆਂ ਦੇ ਮੁਖੀਆਂ ਨਾਲ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸੁਲ੍ਹਾ ਕਰਨ ਦੀ ਰਣਨੀਤੀ ’ਤੇ ਚਰਚਾ ਕਰ ਰਹੇ ਹਨ। ਟਰੂਡੋ (53) ਨੇ ਅਪਣੇ ਸਿਆਸੀ ਭਵਿੱਖ ਬਾਰੇ ਅਨਿਸ਼ਚਿਤਤਾ ਜ਼ਾਹਰ ਕਰਦਿਆਂ ਕਿਹਾ, ‘ਮੈਂ ਭਵਿੱਖ ਵਿਚ ਕੀ ਕਰਾਂਗਾ ਇਸ ਬਾਰੇ ਬਹੁਤਾ ਨਹੀਂ ਸੋਚਿਆ ਹੈ। ਫ਼ਿਲਹਾਲ, ਮੈਂ ਉਸ ਕੰਮ ’ਤੇ ਧਿਆਨ ਦੇ ਰਿਹਾ ਹਾਂ ਜੋ ਕੈਨੇਡੀਅਨਾਂ ਨੇ ਮੇਰੇ ਲਈ ਚੁਣਿਆ ਹੈ।’

ਜ਼ਿਕਰਯੋਗ ਹੈ ਕਿ ਜਸਟਿਨ ਟਰੂਡੋ ਪਹਿਲੀ ਵਾਰ 2008 ਵਿਚ ਕਿਊਬਿਕ ਦੇ ਪੈਪੀਨਿਊ ਹਲਕੇ ਤੋਂ ਚੁਣੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਸ਼ਾਨਦਾਰ ਜਿੱਤ ਨਾਲ 2015 ਵਿਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ, ਜਿਸ ਵਿਚ ਉਨ੍ਹਾਂ ਦੀ ਲਿਬਰਲ ਪਾਰਟੀ ਨੇ 338 ਵਿਚੋਂ 184 ਸੀਟਾਂ ਜਿੱਤੀਆਂ। ਹਾਲਾਂਕਿ 2019 ਅਤੇ 2021 ਦੀਆਂ ਚੋਣਾਂ ’ਚ ਉਹ ਬਹੁਮਤ ਹਾਸਲ ਨਹੀਂ ਕਰ ਸਕੇ।

Location: Canada, Alberta

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement