ਅਮਰੀਕੀ ਫੌਜ ਦਾ ਹੈਲੀਕਾਪਟਰ ਕਰੈਸ਼: ਪਾਇਲਟ ਸਮੇਤ 2 ਦੀ ਮੌਤ
Published : Feb 16, 2023, 10:19 am IST
Updated : Feb 16, 2023, 10:21 am IST
SHARE ARTICLE
PHOTO
PHOTO

ਜ਼ਮੀਨ 'ਤੇ ਡਿੱਗਦੇ ਹੀ ਹੈਲੀਕਾਪਟਰ ਨੂੰ ਲੱਗੀ ਅੱਗ

 

ਅਲਬਾਮਾ - ਅਮਰੀਕਾ ਦੇ ਅਲਬਾਮਾ ਵਿੱਚ ਇੱਕ ਬਲੈਕ ਹਾਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 

ਜਾਣਕਾਰੀ ਮੁਤਾਬਕ ਇਹ ਟੈਨੇਸੀ ਨੈਸ਼ਨਲ ਗਾਰਡ ਦਾ UH-60A ਹੈਲੀਕਾਪਟਰ ਸੀ ਜੋ ਰੁਟੀਨ ਟਰੇਨਿੰਗ 'ਤੇ ਸੀ। ਮੈਡੀਸਨ ਪੁਲਿਸ ਅਧਿਕਾਰੀਆਂ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 3 ਵਜੇ ਦੇ ਕਰੀਬ 911 'ਤੇ ਕਾਲ ਆਈ।

ਕਰੈਸ਼ ਹੋਣ ਤੋਂ ਬਾਅਦ ਹੈਲੀਕਾਪਟਰ ਨੂੰ ਅੱਗ ਲੱਗ ਗਈ, ਜਿਸ ਵਿਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਹੈਲੀਕਾਪਟਰ ਕ੍ਰੈਸ਼ ਕਿਉਂ ਹੋਇਆ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਨੈਸ਼ਨਲ ਗਾਰਡ ਦੇ ਅਧਿਕਾਰੀ ਨੇ ਕਿਹਾ ਕਿ ਬਾਕੀ ਫੌਜੀ ਜਹਾਜ਼ਾਂ ਵਾਂਗ ਇਸ ਹੈਲੀਕਾਪਟਰ ਦੇ ਕਰੈਸ਼ ਹੋਣ ਦੀ ਵੀ ਜਾਂਚ ਕੀਤੀ ਜਾਵੇਗੀ। ਹਾਦਸੇ ਦੇ ਮੱਦੇਨਜ਼ਰ ਇਲਾਕੇ 'ਚ ਆਵਾਜਾਈ ਵਿਵਸਥਾ ਠੱਪ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : NHAI ਦੀ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ : 13 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਮਾਮਲੇ 'ਚ ਸੀਐੱਸ ਤੇ DGP ਦਾਇਰ ਕਰਨਗੇ ਸਟੇਟਸ ਰਿਪੋਰਟ  

UH-60A ਬਲੈਕ ਹਾਕ ਅਮਰੀਕੀ ਫੌਜ ਦਾ ਇੱਕ ਹੈਲੀਕਾਪਟਰ ਹੈ ਜੋ ਇੱਕ ਸਮੇਂ ਵਿੱਚ ਹਥਿਆਰਾਂ ਸਮੇਤ 11 ਸੈਨਿਕਾਂ ਨੂੰ ਲਿਜਾ ਸਕਦਾ ਹੈ। ਇਸ ਦੀ ਵੱਧ ਤੋਂ ਵੱਧ ਸਮਰੱਥਾ 14 ਸੈਨਿਕਾਂ ਦੀ ਹੈ। ਹਾਲਾਂਕਿ, ਘੱਟ ਹਥਿਆਰਾਂ ਦੇ ਨਾਲ, ਇਹ 20 ਸੈਨਿਕਾਂ ਨੂੰ ਵੀ ਲਿਜਾਣ ਦੇ ਸਮਰੱਥ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement