ਭਾਰਤੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ 'ਤੇ ਅਮਰੀਕਾ ਦਾ ਬਿਆਨ, ਕਿਸੇ ਵੀ ਕਾਰਨ ਹਿੰਸਾ ਲਈ ਕੋਈ ਬਹਾਨਾ ਨਹੀਂ 
Published : Feb 16, 2024, 2:16 pm IST
Updated : Feb 16, 2024, 2:16 pm IST
SHARE ARTICLE
US statement on attacks on Indian students
US statement on attacks on Indian students

ਕਿਰਬੀ ਨੇ ਕਿਹਾ, ''ਰਾਸ਼ਟਰਪਤੀ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਬਹੁਤ ਸਖਤ ਮਿਹਨਤ ਕਰ ਰਿਹਾ ਹੈ।

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਭਾਰਤੀਆਂ ਅਤੇ ਭਾਰਤੀ ਅਮਰੀਕੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ  ਦਿੱਤੀ। ਵ੍ਹਾਈਟ ਹਾਊਸ 'ਚ ਰਾਸ਼ਟਰੀ ਸੁਰੱਖਿਆ ਪਰੀਸ਼ਦ 'ਚ ਰਣਨੀਤਕ ਸੰਚਾਰ ਦੇ ਕੋਆਰਡੀਨੇਟਰ ਜੌਨ ਕਿਰਬੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਾਰਤੀਆਂ ਅਤੇ ਭਾਰਤੀ ਅਮਰੀਕੀ ਵਿਦਿਆਰਥੀਆਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਦੌਰਾਨ ਇਹ ਗੱਲ ਕਹੀ। 

ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਅਮਰੀਕੀ ਭਾਈਚਾਰੇ ਦੇ ਮੈਂਬਰਾਂ 'ਤੇ ਹੋਏ ਲੜੀਵਾਰ ਹਮਲਿਆਂ ਬਾਰੇ ਪੁੱਛੇ ਜਾਣ 'ਤੇ ਕਿਰਬੀ ਨੇ ਕਿਹਾ ਕਿ "ਜਾਤੀ, ਲਿੰਗ ਆਧਾਰ, ਧਰਮ ਜਾਂ ਫਿਰ ਕਿਸੇ ਵੀ ਕਾਰਨ ਹਿੰਸਾ ਲਈ ਕੋਈ ਬਹਾਨਾ ਨਹੀਂ ਹੈ। ਇਸ ਨੂੰ ਅਮਰੀਕਾ ਵਿਚ ਸਵੀਕਾਰ ਨਹੀਂ ਕੀਤਾ ਜਾ ਸਕਦਾ।'' ਕਿਰਬੀ ਨੇ ਕਿਹਾ, ''ਰਾਸ਼ਟਰਪਤੀ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਬਹੁਤ ਸਖਤ ਮਿਹਨਤ ਕਰ ਰਿਹਾ ਹੈ।

ਅਜਿਹੇ ਹਮਲਿਆਂ ਨੂੰ ਰੋਕਣ ਲਈ ਰਾਜ ਅਤੇ ਸਥਾਨਕ ਅਧਿਕਾਰੀਆਂ ਦੇ ਸਹਿਯੋਗ ਨਾਲ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।'' ਪਿਛਲੇ ਇੱਕ ਮਹੀਨੇ ਵਿਚ 4 ਭਾਰਤੀ ਵਿਦਿਆਰਥੀਆਂ ਅਤੇ 3 ਭਾਰਤੀ ਮੂਲ ਦੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਹੋਰ ਭਾਰਤੀ ਵਿਦਿਆਰਥੀ 'ਤੇ ਹਮਲਾ ਵੀ ਹੋਇਆ ਸੀ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement