ਸਾਦਿਕਾਬਾਦ 'ਚ ਭਿਆਨਕ ਸੜਕ ਹਾਦਸਾ, ਕਾਰ ਅਤੇ ਟਰੱਕ ਦੀ ਟੱਕਰ 'ਚ ਲਾੜੇ ਸਮੇਤ 9 ਦੀ ਮੌਤ 
Published : Sep 16, 2023, 3:34 pm IST
Updated : Sep 16, 2023, 3:34 pm IST
SHARE ARTICLE
 File Photo
File Photo

ਪੁਲਿਸ ਮੁਤਾਬਕ ਸਾਰੇ ਜ਼ਖ਼ਮੀਆਂ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।

ਇਸਲਾਮਾਬਾਦ - ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਘੋਟਕੀ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਸੜਕ ਹਾਦਸੇ ਵਿਚ ਲਾੜੇ ਸਮੇਤ ਇਕ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਘੋਟਕੀ 'ਚ ਸੁੱਕਰ-ਮੁਲਤਾਨ ਮੋਟਰਵੇਅ 'ਤੇ ਰਾਵੰਤੀ ਦਿਹਾਤੀ ਖੇਤਰ 'ਚ ਇਕ ਕੰਟੇਨਰ ਟਰਾਲੇ ਨੇ ਇਕ ਵਾਹਨ ਨੂੰ ਟੱਕਰ ਮਾਰ ਦਿੱਤੀ। ਗੱਡੀ ਵਿਚ ਲਾੜੇ ਸਮੇਤ ਪਰਿਵਾਰ ਦੇ 9 ਮੈਂਬਰ ਸਵਾਰ ਸਨ।

ਪੁਲਿਸ, ਬਚਾਅ ਦਲ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਪੂਰੀ ਤਰ੍ਹਾਂ ਨੁਕਸਾਨੇ ਗਏ ਵਾਹਨ 'ਚੋਂ 3 ਲਾਸ਼ਾਂ ਅਤੇ 6 ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਪੁਲਿਸ ਮੁਤਾਬਕ ਸਾਰੇ ਜ਼ਖ਼ਮੀਆਂ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਪੀੜਤ ਪਰਿਵਾਰ ਸਿੰਧ ਦੇ ਖੈਰਪੁਰ ਜ਼ਿਲ੍ਹੇ ਦੇ ਬਾਬਰਲੋਈ ਕਸਬੇ ਦਾ ਵਸਨੀਕ ਸੀ। ਪਰਿਵਾਰਕ ਮੈਂਬਰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਪੂਰਬੀ ਪੰਜਾਬ ਸੂਬੇ ਜਾ ਰਹੇ ਸਨ। 

ਏਆਰਵਾਈ ਨਿਊਜ਼ ਦੀ ਰਿਪੋਰਟ ਦੇ ਅਨੁਸਾਰ, ਹਾਦਸੇ ਵਿਚ ਜਾਨ ਗੁਆਉਣ ਵਾਲੇ ਅੱਠ ਲੋਕਾਂ ਵਿਚ ਇੱਕ ਲਾੜੀ, ਔਰਤ ਅਤੇ ਬੱਚੇ ਸ਼ਾਮਲ ਹਨ। ਹਾਦਸੇ ਤੋਂ ਤੁਰੰਤ ਬਾਅਦ ਪੀੜਤਾਂ ਨੂੰ ਸ਼ੇਖ ਜ਼ੈਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਮੌਤ ਹੋ ਗਈ। 

Tags: #pakistan

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement