ਮੈਕਸੀਕੋ 'ਚ ਇਕ ਹਥਿਆਰਬੰਦ ਵਿਅਕਤੀ ਨੇ ਕੀਤੀ ਗੋਲੀਬਾਰੀ, ਸ਼ਹਿਰ ਦੇ ਮੇਅਰ ਸਮੇਤ 12 ਲੋਕਾਂ ਦੀ ਮੌਤ
Published : Oct 16, 2022, 2:22 pm IST
Updated : Oct 16, 2022, 2:22 pm IST
SHARE ARTICLE
photo
photo

ਮ੍ਰਿਤਕਾਂ 'ਚ ਛੇ ਪੁਰਸ਼ ਅਤੇ ਛੇ ਔਰਤਾਂ ਸਨ ਸ਼ਾਮਲ

 

ਮੈਕਸੀਕੋ ਦੇ ਗੁਆਨਾਜੁਆਟੋ ਦੇ ਇਰਾਪੁਆਟੋ ਵਿੱਚ ਇੱਕ ਬਾਰ ਵਿੱਚ ਐਤਵਾਰ ਨੂੰ ਇੱਕ ਹਥਿਆਰਬੰਦ ਵਿਅਕਤੀ ਨੇ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ 12 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਛੇ ਪੁਰਸ਼ ਅਤੇ ਛੇ ਔਰਤਾਂ ਸਨ। ਸਥਾਨਕ ਪ੍ਰਸ਼ਾਸਨ ਨੇ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਮੀਦ ਹੈ ਕਿ ਉਹਨਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਦੱਸ ਦੇਈਏ ਕਿ ਕਰੀਬ ਇੱਕ ਮਹੀਨਾ ਪਹਿਲਾਂ ਦੱਖਣ-ਪੱਛਮੀ ਮੈਕਸੀਕੋ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਵਿੱਚ 18 ਲੋਕਾਂ ਦੀ ਜਾਨ ਚਲੀ ਗਈ ਸੀ।

ਜਾਣਕਾਰੀ ਮੁਤਾਬਕ ਬੀਐਨਓ ਨਿਊਜ਼ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਗੁਰੇਰੋ ਸੂਬੇ ਦੇ ਸਿਟੀ ਹਾਲ ਵਿੱਚ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ। ਇਸ ਵਿੱਚ ਸ਼ਹਿਰ ਦੇ ਮੇਅਰ ਸਮੇਤ 12 ਲੋਕਾਂ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਕਾਰਨ ਲੋਕ ਬਚਣ ਲਈ ਇਧਰ-ਉਧਰ ਭੱਜਦੇ ਦੇਖੇ ਗਏ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement