ਜਾਪਾਨ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫ਼ਿਲਮ ਬਣੀ 'ਆਰ ਆਰ ਆਰ' 
Published : Dec 16, 2022, 8:54 pm IST
Updated : Dec 16, 2022, 8:54 pm IST
SHARE ARTICLE
Image
Image

410 ਮਿਲੀਅਨ ਜਾਪਾਨੀ ਯੇਨ ਤੋਂ ਵੱਧ ਦੀ ਕੀਤੀ ਕਮਾਈ 

 

ਮੁੰਬਈ - ਡਾਇਰੈਕਟਰ ਐਸ.ਐਸ. ਰਾਜਾਮੌਲੀ ਦੀ 'ਆਰ ਆਰ ਆਰ' ਜਾਪਾਨ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫ਼ਿਲਮ ਬਣ ਗਈ ਹੈ। ਫ਼ਿਲਮ ਦੇ ਨਿਰਮਾਤਾਵਾਂ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ।

'ਆਰ ਆਰ ਆਰ' ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇੱਕ ਪੋਸਟਰ ਸਾਂਝਾ ਕੀਤਾ ਗਿਆ ਸੀ, ਜਿਸ ਵਿੱਚ ਲਿਖਿਆ ਸੀ ਕਿ ਗੋਲਡਨ ਗਲੋਬ ਲਈ ਨਾਮਜ਼ਦ ਫ਼ਿਲਮ ਨੇ ਜਾਪਾਨ ਵਿੱਚ 21 ਅਕਤੂਬਰ ਨੂੰ ਰਿਲੀਜ਼ ਹੋਣ ਤੋਂ ਬਾਅਦ 410 ਮਿਲੀਅਨ ਜਾਪਾਨੀ ਯੇਨ ਤੋਂ ਵੱਧ ਦੀ ਕਮਾਈ ਕੀਤੀ ਹੈ।

ਇਸ 'ਚ ਅੱਗੇ ਕਿਹਾ ਗਿਆ ਹੈ, "ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ 'ਆਰ ਆਰ ਆਰ' ਹੁਣ ਜਾਪਾਨ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫ਼ਿਲਮ ਬਣ ਗਈ ਹੈ। ਸਾਡੇ ਅਦਾਕਾਰਾਂ ਅਤੇ ਨਿਰਦੇਸ਼ਕਾਂ ਨੂੰ ਐਨਾ ਪਿਆਰ ਦੇਣ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।"

12 ਮਾਰਚ ਨੂੰ ਰਿਲੀਜ਼ ਹੋਈ 'ਆਰ ਆਰ ਆਰ' ਨੇ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 1,200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਫ਼ਿਲਮ ਦਾ ਹਿੰਦੀ ਸੰਸਕਰਣ 20 ਮਈ ਨੂੰ ਨੈੱਟਫ਼ਲਿੱਕਸ 'ਤੇ ਰਿਲੀਜ਼ ਕੀਤਾ ਗਿਆ ਸੀ ਅਤੇ ਇਹ ਫ਼ਿਲਮ ਦੁਨੀਆ ਭਰ ਵਿੱਚ ਓ.ਟੀ.ਟੀ. ਪਲੇਟਫਾਰਮ 'ਤੇ ਭਾਰਤ ਦੀ ਸਭ ਤੋਂ ਮਸ਼ਹੂਰ ਫ਼ਿਲਮ ਬਣ ਗਈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement