ਮਰੀਜ਼ ਨੂੰ ਲੈ ਕੇ ਜਾ ਰਹੀ ਇੱਕ ਐਂਬੂਲੈਂਸ ਦੀ ਟਰੱਕ ਨਾਲ ਹੋਈ ਟੱਕਰ, 6 ਮੌਤਾਂ

By : GAGANDEEP

Published : Jan 17, 2023, 3:21 pm IST
Updated : Jan 17, 2023, 5:17 pm IST
SHARE ARTICLE
photo
photo

ਟੱਕਰ ਇੰਨੀ ਜ਼ਬਰਦਸਤ ਸੀ ਕਿ ਐਂਬੂਲੈਂਸ ਵੀ ਹੋਈ ਚਕਨਾਚੂਰ

 

ਢਾਕਾ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਲਗਭਗ 101 ਕਿਲੋਮੀਟਰ ਦੱਖਣ ਵਿੱਚ ਸ਼ਰਤਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਤੜਕੇ ਛੇ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਐਂਬੂਲੈਂਸ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਰਾਈਵਰ ਸਮੇਤ ਸਾਰੇ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਬਚਾਅ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨੁਕਸਾਨੀਆਂ ਐਂਬੂਲੈਂਸਾਂ ਵਿੱਚੋਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਘੰਟਿਆਂ ਤੱਕ ਕੰਮ ਕਰਨਾ ਪਿਆ। ਜ਼ਿਲੇ ਦੀ ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਦੇ ਡਿਪਟੀ ਡਾਇਰੈਕਟਰ ਮੁਹੰਮਦ ਸੈਲੀਮ ਮੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੰਘਣੀ ਧੁੰਦ ਕਾਰਨ ਸਥਾਨਕ ਸਮੇਂ ਮੁਤਾਬਕ ਸਵੇਰੇ 4:20 ਵਜੇ ਢਾਕਾ ਜਾ ਰਹੀ ਐਂਬੂਲੈਂਸ ਇਕ ਟਰੱਕ ਨਾਲ ਟਕਰਾ ਗਈ।

ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚ ਮਰੀਜ਼ ਅਤੇ ਐਂਬੂਲੈਂਸ ਡਰਾਈਵਰ ਅਤੇ ਇੱਕ ਪੈਰਾਮੈਡਿਕ ਸ਼ਾਮਲ ਹੈ। ਉਹਨਾਂ  ਨੇ ਕਿਹਾ ਕਿ ਐਂਬੂਲੈਂਸ ਮਰੀਜ਼ ਨੂੰ ਢਾਕਾ ਦੇ ਇੱਕ ਹਸਪਤਾਲ ਲੈ ਜਾ ਰਹੀ ਸੀ ਇਸ ਦੌਰਾਨ ਉਹ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement