ਇਜ਼ਰਾਈਲ-ਇਰਾਨ ਜੰਗ ਨੂੰ ਲੈ ਕੇ ਵੱਡੀ ਖ਼ਬਰ, ਚੋਟੀ ਦਾ ਇਰਾਨੀ ਕਮਾਂਡਰ ਸੁਲੇਮਾਨੀ ਮਾਰਿਆ ਗਿਆ
Published : Mar 17, 2026, 3:45 pm IST
Updated : Mar 17, 2026, 3:45 pm IST
SHARE ARTICLE
Big news about Israel-Iran war, top Iranian commander Soleimani killed
Big news about Israel-Iran war, top Iranian commander Soleimani killed

ਇਜ਼ਰਾਈਲ ਨੇ ਕੀਤਾ ਦਾਅਵਾ

ਤਹਿਰਾਨ: ਅਮਰੀਕਾ, ਇਜ਼ਰਾਈਲ ਅਤੇ ਇਰਾਨ ਵਿਚਕਾਰ ਜੰਗ ਜਾਰੀ ਹੈ। ਅੱਜ ਇਜ਼ਰਾਈਲੀ ਰੱਖਿਆ ਬਲਾਂ ਨੇ ਇਰਾਨੀ ਕਮਾਂਡਰ ਗੁਲਾਮਰੇਜ਼ਾ ਸੁਲੇਮਾਨੀ ਨੂੰ ਮਾਰਨ ਦਾ ਦਾਅਵਾ ਕੀਤਾ। ਇਜ਼ਰਾਈਲੀ ਫੌਜ ਨੇ ਕਿਹਾ ਕਿ ਉਸ ਨੇ ਇਰਾਨੀ ਰੈਵੋਲਿਊਸ਼ਨਰੀ ਗਾਰਡਜ਼ ਫੋਰਸਿਜ਼ (IRGS) ਦੀ ਬਾਸੀਜ ਯੂਨਿਟ ਦੇ ਮੁਖੀ ਨੂੰ ਮਾਰ ਦਿੱਤਾ ਹੈ, ਜੋ ਪਿਛਲੇ ਛੇ ਸਾਲਾਂ ਤੋਂ ਬਾਸੀਜ ਯੂਨਿਟ ਦੇ ਕਮਾਂਡਰ ਵਜੋਂ ਸੇਵਾ ਨਿਭਾ ਰਿਹਾ ਸੀ।

ਲਾਰੀਜਾਨੀ ਦੀ ਮੌਤ ਦਾ ਦਾਅਵਾ

ਇਜ਼ਰਾਈਲ ਨੇ ਇਹ ਵੀ ਦਾਅਵਾ ਕੀਤਾ ਕਿ ਇਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਨੂੰ ਕੱਲ੍ਹ ਰਾਤ ਇੱਕ ਹਵਾਈ ਹਮਲੇ ਵਿੱਚ ਮਾਰ ਦਿੱਤਾ ਗਿਆ ਸੀ। ਲਾਰੀਜਾਨੀ ਨੂੰ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਹਾਲਾਂਕਿ, ਇਰਾਨ ਨੇ ਅਜੇ ਤੱਕ ਇਨ੍ਹਾਂ ਇਜ਼ਰਾਈਲੀ ਦਾਅਵਿਆਂ ਦਾ ਅਧਿਕਾਰਤ ਤੌਰ 'ਤੇ ਜਵਾਬ ਨਹੀਂ ਦਿੱਤਾ ਹੈ।
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement