ਹਿੰਦ ਮਹਾਸਾਗਰ 'ਚ ਚੀਨ ਦੀ ਡੁੱਬੀ ਕਿਸ਼ਤੀ, 39 ਲੋਕ ਲਾਪਤਾ

By : GAGANDEEP

Published : May 17, 2023, 6:15 pm IST
Updated : May 17, 2023, 6:18 pm IST
SHARE ARTICLE
photo
photo

ਚਾਲਕ ਦਲ ਦੇ ਮੈਂਬਰਾਂ ਵਿਚ ਚੀਨ ਦੇ 17, ਇੰਡੋਨੇਸ਼ੀਆ ਦੇ 17 ਅਤੇ ਫਿਲੀਪੀਨਜ਼ ਦੇ ਪੰਜ ਮੈਂਬਰ ਸ਼ਾਮਲ ਹਨ

 

ਬੀਜਿੰਗ— ਹਿੰਦ ਮਹਾਸਾਗਰ ਦੇ ਮੱਧ ਹਿੱਸੇ 'ਚ ਚੀਨੀ ਦੀ ਮੱਛੀ ਫੜਨ ਵਾਲੇ ਮਛੇਰਿਆਂ ਦੀ ਕਿਸ਼ਤੀ ਡੁੱਬ ਗਈ। ਇਸ ਨਾਲ ਚਾਲਕ ਦਲ ਦੇ 39 ਮੈਂਬਰ ਲਾਪਤਾ ਹੋ ਗਏ ਹਨ। ਚੀਨ ਦੇ ਸਰਕਾਰੀ ਮੀਡੀਆ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿਤੀ ਹੈ।

ਇਹ ਵੀ ਪੜ੍ਹੋ: ਦੋਸਤ ਨਾਲ ਰਲ ਕੇ ਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਦਿਤੀ ਰੂਹ ਕੰਬਾਊ ਮੌਤ

ਖਬਰਾਂ ਮੁਤਾਬਕ ਚਾਲਕ ਦਲ ਦੇ ਮੈਂਬਰਾਂ ਵਿਚ ਚੀਨ ਦੇ 17, ਇੰਡੋਨੇਸ਼ੀਆ ਦੇ 17 ਅਤੇ ਫਿਲੀਪੀਨਜ਼ ਦੇ ਪੰਜ ਮੈਂਬਰ ਸ਼ਾਮਲ ਹਨ। ਕਿਸ਼ਤੀ ਡੁੱਬਣ ਦੀ ਘਟਨਾ ਮੰਗਲਵਾਰ ਤੜਕੇ 3 ਵਜੇ ਦੇ ਕਰੀਬ ਵਾਪਰੀ। ਖਬਰਾਂ ਮੁਤਾਬਕ ਅਜੇ ਤੱਕ ਲਾਪਤਾ ਲੋਕਾਂ 'ਚੋਂ ਕਿਸੇ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ 9,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਬਲਦੇਵ ਰਾਜ ਨੂੰ ਕੀਤਾ ਗ੍ਰਿਫ਼ਤਾਰ

ਇਸ ਦੌਰਾਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੇ ਲਾਪਤਾ ਲੋਕਾਂ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਆਦੇਸ਼ ਦਿਤੇ ਹਨ। ਸ਼ੀ ਨੇ ਘਟਨਾ ਤੋਂ ਬਾਅਦ ਸਬੰਧਤ ਵਿਭਾਗਾਂ ਨੂੰ ਤੁਰੰਤ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਨੂੰ ਸਰਗਰਮ ਕਰਨ ਦੇ ਆਦੇਸ਼ ਦਿਤੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement