ਅਮਰੀਕਾ 'ਚ 4 ਭਾਰਤੀਆਂ ਦਾ ਗੋਲੀਆਂ ਮਾਰ ਕੇ ਕਤਲ
Published : Jun 17, 2019, 1:49 pm IST
Updated : Jun 17, 2019, 1:49 pm IST
SHARE ARTICLE
4 indian killed in firing in us
4 indian killed in firing in us

ਅਮਰੀਕਾ ਦੇ ਲੋਵਾ ਸ਼ਹਿਰ ਵਿਚ ਕੁਝ ਅਣਪਛਾਤੇ ਲੋਕਾਂ ਨੇ ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਵਾਸ਼ਿੰਗਟਨ : ਅਮਰੀਕਾ ਦੇ ਲੋਵਾ ਸ਼ਹਿਰ ਵਿਚ ਕੁਝ ਅਣਪਛਾਤੇ ਲੋਕਾਂ ਨੇ ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਲੋਵਾ ਦੇ ਪੱਛਮੀ ਡੇਸ ਮੋਇਨੇਸ ਵਿਚ ਸ਼ਨੀਵਾਰ ਸਵੇਰੇ ਉਨ੍ਹਾਂ ਦੇ ਘਰ ਵਿਚ ਵਾਪਰੀ। ਮ੍ਰਿਤਕਾਂ ਦੀ ਪਛਾਣ ਚੰਦਰਸ਼ੇਖਰ ਸੁੰਕਾਰਾ (44), ਲਾਵਨਯਾ ਸੁੰਕਾਰਾ (41) ਅਤੇ ਉਨ੍ਹਾਂ ਦੇ ਦੋ ਬੇਟਿਆਂ ਦੇ ਤੌਰ 'ਤੇ ਹੋਈ ਹੈ। ਬੇਟਿਆਂ ਵਿਚੋਂ ਇਕ ਦੀ ਉਮਰ 15 ਅਤੇ ਦੂਜੇ ਦੀ 10 ਸਾਲ ਦੱਸੀ ਗਈ ਹੈ।

4 indian killed in firing in us4 indian killed in firing in us

ਪੁਲਿਸ ਨੂੰ ਇਕ ਹੀ ਪਰਿਵਾਰ ਦੇ ਇਨ੍ਹਾਂ ਮੈਂਬਰਾਂ ਦੀਆਂ ਲਾਸ਼ਾਂ 'ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ। ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਇਸ ਪਰਿਵਾਰ ਦੇ ਘਰ ਵਿਚ ਠਹਿਰੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਦੇਖੀਆਂ ਅਤੇ ਸਥਾਨਕ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ। ਮੌਕੇ ਤੋਂ ਕਈ ਰਾਊਂਡ ਫਾਇਰਿੰਗ ਦੇ ਸਬੂਤ ਮਿਲੇ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ 'ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਜਦੋਂ ਤੱਕ ਸਾਨੂੰ ਸਾਡੇ ਸਵਾਲਾਂ ਦੇ ਜਵਾਬ ਨਹੀਂ ਮਿਲ ਜਾਂਦੇ ਉਦੋਂ ਤੱਕ ਅਸੀਂ ਆਪਣੀ ਜਾਂਚ ਜਾਰੀ ਰੱਖਾਂਗੇ।

4 indian killed in firing in us4 indian killed in firing in us

ਹੁਣ ਤੱਕ ਮੌਤ ਦੇ ਪਿੱਛੇ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਨਾ ਹੀ ਕਿਸੇ ਸ਼ੱਕੀ ਦੀ ਪਛਾਣ ਨਹੀਂ ਹੋ ਪਾਈ ਹੈ। ਸਥਾਨਕ ਪੁਲਿਸ ਮੁਤਾਬਕ ਚੰਦਰਸ਼ੇਖਰ ਬੀਤੇ 11 ਸਾਲ ਤੋਂ ਇਨਫੋਰਮੇਸ਼ਨ ਤਕਨਾਲੋਜੀ ਡਿਪਾਰਟਮੈਂਟ ਵਿਚ ਕੰਮ ਕਰਦੇ ਸਨ। ਰਿਕਾਰਡ ਤੋਂ ਪਤਾ ਚੱਲਿਆ ਹੈ ਕਿ ਇਹ ਪਰਿਵਾਰ ਇੱਥੇ ਮਾਰਚ ਤੋਂ ਰਹਿ ਰਿਹਾ ਸੀ। ਮੌਤ ਦੇ ਅਸਲੀ ਕਾਰਨਾਂ ਦਾ ਪਤਾ ਪੋਸਟਮਾਰਟਮ ਦੇ ਬਾਅਦ ਪਤਾ ਲੱਗੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement