ਆਸਟ੍ਰੇਲੀਆ ’ਚ ਹੜ੍ਹ ਦਾ ਕਹਿਰ, ਵਿਕਟੋਰੀਆ ਸੂਬੇ 'ਚ ਹਾਈ ਅਲਰਟ ਜਾਰੀ
Published : Oct 17, 2022, 11:41 am IST
Updated : Oct 17, 2022, 11:41 am IST
SHARE ARTICLE
 Flood fury in Australia
Flood fury in Australia

3 ਰਾਜਾਂ ਵਿੱਚ ਭਾਰੀ ਮੀਂਹ ਕਾਰਨ ਖੇਤਰੀ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਜਾਣ ਦੇ ਆਦੇਸ਼ ਦਿੱਤੇ ਹਨ।

 

ਮੁਹਾਲੀ: ਆਸਟ੍ਰੇਲੀਆ 'ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਸ਼ੁੱਕਰਵਾਰ ਨੂੰ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ ਹਨ। ਆਸਟਰੇਲੀਆ ਦੇ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਕਟੋਰੀਆ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਕਟੋਰੀਆ ਰਾਜ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸੂਬੇ ਦੀ ਰਾਜਧਾਨੀ ਮੈਲਬੌਰਨ ਦੇ ਕੁਝ ਇਲਾਕਿਆਂ ਨੂੰ ਖ਼ਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਆਸਟ੍ਰੇਲੀਅਨ ਸਰਕਾਰ ਨੇ ਵੀ 3 ਰਾਜਾਂ ਵਿੱਚ ਭਾਰੀ ਮੀਂਹ ਕਾਰਨ ਖੇਤਰੀ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਜਾਣ ਦੇ ਆਦੇਸ਼ ਦਿੱਤੇ ਹਨ। ਕੁਝ ਇਲਾਕਿਆਂ 'ਚ 24 ਘੰਟਿਆਂ ਦੀ ਬਾਰਿਸ਼ ਕਾਰਨ ਅਚਾਨਕ ਹੜ੍ਹ ਦਾ ਪਾਣੀ ਵਧ ਗਿਆ ਹੈ। ਮੀਂਹ ਦਾ ਪਾਣੀ ਕਈ ਘਰਾਂ ਵਿੱਚ ਵੜ ਗਿਆ। ਦੇਸ਼ ਵਿੱਚ ਆਏ ਹੜ੍ਹ ਕਾਰਨ ਹੁਣ ਤੱਕ 25 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। 

ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਦੱਸਿਆ ਕਿ ਵਿਕਟੋਰੀਆ ਰਾਜ ਵਿੱਚ 500 ਘਰ ਪਾਣੀ ਵਿੱਚ ਡੁੱਬ ਗਏ ਹਨ ਜਦੋਂ ਕਿ 500 ਤੋਂ ਵੱਧ ਜਾਇਦਾਦਾਂ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੋਰ ਘਰ ਹੜ੍ਹ ਦੀ ਲਪੇਟ ਵਿੱਚ ਆ ਸਕਦੇ ਹਨ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement