ਨਵਾਜ ਸ਼ਰੀਫ ਲਈ ਆਹ ਕੀ ਕਹਿ ਗਏ ਇਮਰਾਨ ਖਾਨ !
Published : Nov 17, 2019, 3:42 pm IST
Updated : Nov 17, 2019, 3:42 pm IST
SHARE ARTICLE
 imran khan and nawaz sharif
imran khan and nawaz sharif

ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਕੋਈ ਮਨ ਮੁਟਾਵ ਨਹੀਂ ਰੱਖਦੇ ਅਤੇ ਉਨ੍ਹਾਂ ਲਈ ਸਿਆਸਤ

ਇਸਲਾਮਾਬਾਦ : ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਕੋਈ ਮਨ ਮੁਟਾਵ ਨਹੀਂ ਰੱਖਦੇ ਅਤੇ ਉਨ੍ਹਾਂ ਲਈ ਸਿਆਸਤ ਤੋਂ ਜਿਆਦਾ ਨਵਾਜ਼ ਸ਼ਰੀਫ ਦੀ ਸਿਹਤ ਜਰੂਰੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਪਾਕਿਸਤਾਨੀ ਮੁਸਲਿਮ ਲੀਗ ਦੇ ਮੁਖੀ ਸ਼ਾਹਬਾਜ ਸ਼ਰੀਫ ਨੇ ਬੀਤੇ ਦਿਨੀਂ ਇਹ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਦੀ ਸਿਹਤ ਨੂੰ ਕੁਝ ਵੀ ਹੁੰਦਾ ਹੈ ਤਾਂ ਉਹ ਇਸ ਲਈ ਸਿਰਫ ਤੇ ਸਿਰਫ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜਿੰਮੇਵਾਰ ਠਹਿਰਾਉਣਗੇ ਕਿਉਂਕਿ ਪ੍ਰਸ਼ਾਸਨ ਵੱਲੋਂ ਨਵਾਜ਼ ਸ਼ਰੀਫ ਦਾ ਨਾਮ ਐਕਜ਼ਿਟ ਕੰਟਰੋਲ ਸੂਚੀ (ਈਸੀਐਲ) ਵਿੱਚੋਂ ਹਟਾਉਣ ਵਿੱਚ ਦੇਰੀ ਕੀਤੀ ਜਾ ਰਹੀ ਹੈ।

 imran khan and nawaz sharifimran khan and nawaz sharif

ਰਿਪੋਰਟਾਂ ਮੁਤਾਬਿਕ ਸ਼ਾਹਬਾਜ ਦੀ ਚੇਤਾਵਨੀ ਤੋਂ ਬਾਅਦ ਇਮਰਾਨ ਖਾਨ ਨੇ ਆਪਣੀ ਤਹਿਰੀਕ-ਏ-ਇਨਸਾਫ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ। ਜਿੱਥੇ ਇਮਰਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਨੁੱਖੀ ਅਧਿਕਾਰਾਂ ਲਈ ਹਰ ਜਗ੍ਹਾ ਸ਼ਰੀਫ ਪਰਿਵਾਰ ਨੂੰ ਹਰ ਸਹੂਲਤ ਪ੍ਰਦਾਨ ਕੀਤੀ ਹੈ ਅਤੇ ਉਨ੍ਹਾਂ ਦਾ ਨਾਮ ਈਸੀਐਲ ਸੂਚੀ ਵਿੱਚੋਂ ਹਟਾਉਣ ਲਈ ਵੀ ਉਨ੍ਹਾਂ ਵੱਲੋਂ ਵਿਕਲਪ ਲੱਭੇ ਜਾ ਰਹੇ ਹਨ।

 imran khan and nawaz sharifimran khan and nawaz sharif

ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਵਾਲੇ ਦਿਨ ਨਵਾਜ਼ ਸ਼ਰੀਫ ਨੂੰ ਚਾਰ ਹਫ਼ਤਿਆਂ ਲਈ ਡਾਕਟਰੀ ਇਲਾਜ ਕਰਵਾਉਣ ਵਾਸਤੇ ਵਿਦੇਸ਼ ਯਾਤਰਾ ਦੀ “ਇਕ ਵਾਰੀ” ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਸ ਲਈ ਸ਼ਰੀਫ ਨੂੰ 7 ਅਰਬ ਪਾਕਿਸਤਾਨੀ ਰੁਪਿਆ ਦਾ  ਬਾਂਡ ਜਮ੍ਹਾਂ ਕਰਵਾਉਣਾ ਪਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement