ਮਾਲਦੀਵ ਦੇ ਗੈਰਾਜ 'ਚ ਅੱਗ ਲੱਗਣ ਕਾਰਨ ਮਾਰੇ ਗਏ ਅੱਠ ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਭਾਰਤ
Published : Nov 17, 2022, 6:01 pm IST
Updated : Nov 17, 2022, 6:01 pm IST
SHARE ARTICLE
Photo
Photo

ਹਾਈ ਕਮਿਸ਼ਨ ਨੇ ਭਾਰਤੀਆਂ ਦੀ ਪਛਾਣ ਅਤੇ ਹੋਰ ਵੇਰਵੇ ਨਹੀਂ ਦਿੱਤੇ

 

ਮਾਲੇ - ਮਾਲਦੀਵ ਦੀ ਰਾਜਧਾਨੀ ਮਾਲੇ ਵਿੱਚ ਪਿਛਲੇ ਹਫ਼ਤੇ ਇੱਕ ਗੈਰਾਜ ਵਿੱਚ ਲੱਗੀ ਭਿਆਨਕ ਅੱਗ ਦੌਰਾਨ ਮਾਰੇ ਗਏ ਅੱਠ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਭਾਰਤੀ ਹਾਈ ਕਮਿਸ਼ਨ ਨੇ ਵੀਰਵਾਰ ਨੂੰ ਦਿੱਤੀ।

10 ਨਵੰਬਰ ਨੂੰ ਮਾਲੇ 'ਚ ਮਾਵੀਓ ਮਸਜਿਦ ਨੇੜੇ ਐੱਮ.ਨਿਰੂਫੇਫੀ ਸਥਿਤ ਇੱਕ ਗੈਰਾਜ 'ਚ ਅੱਗ ਲੱਗ ਗਈ ਸੀ। ਇਸ ਹਾਦਸੇ ਵਿੱਚ ਅੱਠ ਭਾਰਤੀਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਸੀ। ਗੈਰਾਜ ਹੇਠਲੀ ਮੰਜ਼ਿਲ 'ਤੇ ਸੀ ਅਤੇ ਪਹਿਲੀ ਮੰਜ਼ਿਲ 'ਤੇ ਪ੍ਰਵਾਸੀ ਮਜ਼ਦੂਰ ਰਹਿੰਦੇ ਸਨ।

ਮਾਲਦੀਵ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕੀਤਾ, "ਇਸ ਮੰਦਭਾਗੀ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਸਾਰੇ ਅੱਠ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜ ਦਿੱਤੀਆਂ ਗਈਆਂ ਹਨ। ਅਸੀਂ ਇਸ ਸਬੰਧ ਵਿੱਚ ਮਦਦ ਕਰਨ ਲਈ ਮਾਲਦੀਵ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਾਂ।”

ਹਾਈ ਕਮਿਸ਼ਨ ਨੇ ਭਾਰਤੀਆਂ ਦੀ ਪਛਾਣ ਅਤੇ ਹੋਰ ਵੇਰਵੇ ਨਹੀਂ ਦਿੱਤੇ।

'ਮਾਲਦੀਵਜ਼ ਨੈਸ਼ਨਲ ਡਿਫੈਂਸ ਫ਼ੋਰਸ' ਨੇ ਦੱਸਿਆ ਕਿ ਇਮਾਰਤ 'ਚ ਬੰਗਲਾਦੇਸ਼, ਭਾਰਤ ਅਤੇ ਸ਼੍ਰੀਲੰਕਾ ਦੇ 38 ਪ੍ਰਵਾਸੀ ਮਜ਼ਦੂਰ ਰਹਿ ਰਹੇ ਸਨ। ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਅੱਗ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਮਾਲੇ ਦੀ ਅਬਾਦੀ ਲਗਭਗ 250,000 ਹੈ, ਜਿਨ੍ਹਾਂ ਵਿੱਚੋਂ ਲਗਭਗ ਅੱਧੇ ਬੰਗਲਾਦੇਸ਼, ਭਾਰਤ, ਨੇਪਾਲ, ਪਾਕਿਸਤਾਨ ਅਤੇ ਸ਼੍ਰੀਲੰਕਾ ਸਮੇਤ ਹੋਰ ਦੇਸ਼ਾਂ ਤੋਂ ਆਏ ਕਾਮੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement