ਅਗਲੇ ਮਹੀਨੇ ਵਿਚ ਭਾਰਤ ਦੇ ਦੌਰੇ 'ਤੇ ਆ ਰਹੇ ਹਨ ਅਮਰੀਕੀ ਰਾਸ਼ਟਰਪਤੀ !
Published : Jan 18, 2020, 10:09 am IST
Updated : Jan 18, 2020, 10:23 am IST
SHARE ARTICLE
File Photo
File Photo

ਇਸੇ ਸਾਲ ਅਮਰੀਕਾ ਵਿਚ ਰਾਸ਼ਟਰਪਤੀ ਅਹੁੱਦੇ ਦੇ ਲਈ ਚੋਣਾਂ ਵੀ ਹੋਣੀਆਂ ਹਨ

ਨਵੀਂ ਦਿੱਲੀ : ਅਗਲੇ ਮਹੀਂਨੇ ਫਰਵਰੀ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੌਰੇ ਤੇ ਆ ਰਹੇ ਹਨ। ਹਾਲਾਂਕਿ ਟਰੰਪ ਦੇ ਦੌਰੇ ਨੂੰ ਲੈ ਕੇ ਕੋਈ  ਅਧਿਕਾਰਕ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ। ਦੱਸ ਦਈਏ ਕਿ ਇਸੇ ਸਾਲ ਅਮਰੀਕਾ ਵਿਚ ਰਾਸ਼ਟਰਪਤੀ ਅਹੁੱਦੇ ਦੇ ਲਈ ਚੋਣਾਂ ਵੀ ਹੋਣੀਆਂ ਹਨ।

File PhotoFile Photo

ਮੀਡੀਆ ਰਿਪੋਰਟਾ ਦੀ ਮੰਨੀਏ ਤਾਂ ਭਾਰਤ ਦੌਰੇ ਦੌਰਾਨ ਟਰੰਪ ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਵੱਡੇ ਪ੍ਰੋਗਰਾਮ ਨੂੰ ਵੀ ਸੰਬੋਧਿਤ ਕਰ ਸਕਦੇ ਹਨ ਇਹ ਪ੍ਰੋਗਰਾਮ ਸਤੰਬਰ 'ਚ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕੀ ਫੇਰੀ ਦੌਰਾਨ ਹੋਏ ਹਾਓਡੀ ਮੋਦੀ ਦੀ ਤਰਜ 'ਤੇ ਉਲੀਕਿਆ ਜਾਂ ਸਕਦਾ ਹੈ।  ਰਿਪੋਰਟਾ ਅਨੁਸਾਰ ਇਹ ਪੂਰੀ ਤਰ੍ਹਾਂ ਤੈਅ ਹੋ ਚੁੱਕਿਆ ਹੈ ਕਿ ਟਰੰਪ ਇੱਕਲੇ ਹੀ ਫਰਵਰੀ ਵਿਚ ਹੀ ਭਾਰਤ ਆਉਣਗੇ ਜਿਸ ਦੌਰਾਨ ਉਹ ਨਵੀਂ ਦਿੱਲੀ ਨੂੰ ਛੱਡ ਕੇ ਕਿਸੇ ਹੋਰ ਭਾਰਤੀ ਸ਼ਹਿਰ ਦਾ ਦੌਰਾ ਕਰਨਗੇ। ਅਮਰੀਕੀ ਰਾਸ਼ਟਰਪਤੀ ਦਾ ਇਹ ਦੌਰਾ ਤਿੰਨ ਦਿਨਾਂ ਦਾ ਹੋਵੇਗਾ।

File PhotoFile Photo

ਰਿਪੋਰਟਾ ਅਨੁਸਾਰ ਟਰੰਪ ਦੁਆਰਾ ਸੰਬੋਧਿਤ ਕੀਤੇ ਜਾਣ ਵਾਲੇ ਪ੍ਰੋਗਰਾਮ ਵਿਚ ਜਿਆਦਾਤਰ ਗੁਜਰਾਤੀ ਮੂਲ ਦੇ ਲੋਕ ਸ਼ਾਮਲ ਹੋ ਸਕਦੇ ਹਨ । ਇਸ ਪ੍ਰੋਗਰਾਮ ਨੂੰ ਇਸ ਸਾਲ ਹੋਣ ਵਾਲੇ ਅਮਰੀਕੀ ਰਾਸ਼ਟਰਪਤੀ ਦੀ ਚੋਣਾਂ ਦੇ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਅਮਰੀਕਾ ਵਿਚ ਗੁਜਰਾਤੀਆਂ ਦੀ ਸੰਖਿਆ ਵੱਡੀ ਗਿਣਤੀ ਵਿਚ ਹੈ।

File PhotoFile Photo

ਟਰੰਪ ਦੇ ਇਸ ਦੌਰੇ ਦੌਰਾਨ ਉਮੀਦ ਜਤਾਈ ਜਾਂ ਰਹੀ ਹੈ ਕਿ ਭਾਰਤ ਅਤੇ ਅਮਰੀਕਾ ਇਕ ਥੋੜੇ ਸਮੇਂ ਦੇ ਵਪਾਰ ਸੌਦੇ 'ਤੇ ਦਸਤਖ਼ਤ ਕਰ ਸਕਦੇ ਹਨ ਜੋ ਅਮਰੀਕੀ ਕੰਪਨੀਆਂ ਨੂੰ ਭਾਰਤੀ ਬਜ਼ਾਰ ਤੱਕ ਜਿਆਦਾ ਪਹੁੰਚ ਪ੍ਰਦਾਨ ਕਰ ਸਕਦਾ ਹੈ ਅਤੇ ਪਿਛਲੀ ਗਰਮੀਆਂ ਵਿਚ ਵਾਪਸ ਲਏ ਗਏ ਭਾਰਤ ਦੇ ਵਪਾਰ ਫਾਈਦਿਆਂ ਨੂੰ ਬਹਾਲ ਕਰ ਸਕਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement