ਕੈਨੇਡਾ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ 'ਤੇ ਲੱਗੀ ਅੱਗ, ਕਈ ਉਡਾਣਾਂ ਹੋਈਆਂ ਰੱਦ
Published : Mar 18, 2019, 4:33 pm IST
Updated : Mar 18, 2019, 4:33 pm IST
SHARE ARTICLE
Fire at the Pearson Airport
Fire at the Pearson Airport

ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ

ਟੋਰਾਂਟੋ : ਕੈਨੇਡਾ ਦੇ ਸ਼ਹਿਰ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ 'ਤੇ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਵਾਈ ਅੱਡੇ 'ਤੇ ਬਣੇ ਟਰਮੀਨਲ-1 ਤੋਂ ਅਮਰੀਕਾ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਸ਼ਾਮੀਂ 6:30 ਵਜੇ ਲੱਗੀ ਪਰ ਜਲਦ ਹੀ ਇਸ 'ਤੇ ਕਾਬੂ ਪਾ ਲਿਆ ਗਿਆ।

Fire at the Pearson AirportFire at the Pearson Airport

ਪੁਲਿਸ ਮੁਤਾਬਕ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਪੁਲਿਸ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੈਨੇਡਾ ਦਾ ਇਹ ਹਵਾਈ ਅੱਡਾ ਕੈਨੈਡਾ ਦੀ 25 ਫ਼ੀ ਸਦੀ ਆਬਾਦੀ ਨੂੰ ਹਵਾਈ ਸੇਵਾ ਮੁਹੱਈਆ ਕਰਵਾਉਂਦਾ ਹੈ। ਇਹ ਡਾਊਨਟਾਊਨ ਟੋਰਾਂਟੋ ਵਲੋਂ ਸਾਢੇ 22 ਕਿਲੋਮੀਟਰ ਉੱਤਰ ਪੱਛਮ ਵਿਚ ਸਥਿਤ ਹੈ। ਇਸ ਹਵਾਈ ਅੱਡੇ ਦਾ ਨਾਮ ਕੈਨੇਡਾ ਦੇ ਤਤਕਾਲੀਨ ਪ੍ਰਧਾਨ ਮੰਤਰੀ ਅਤੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਲੈਸਟਰ ਬਾਵਲਸ ਪੀਅਰਸਨ ਦੇ ਨਾਂਅ 'ਤੇ ਰੱਖਿਆ ਗਿਆ ਹੈ।

Location: Canada, Ontario, Toronto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement