ਚੀਨ : ਡਿਵਾਈਡਰ ਨਾਲ ਟਕਰਾ ਕੇ ਪਲਟੀ ਬੱਸ, 6 ਲੋਕਾਂ ਦੀ ਮੌਤ
Published : May 18, 2020, 7:19 am IST
Updated : May 18, 2020, 7:19 am IST
SHARE ARTICLE
File Photo
File Photo

ਦਖਣ-ਪਛਮੀ ਚੀਨ ਦੇ ਸਿਚੁਆਨ ਸੂਬੇ ਵਿਚ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਬੱਸ ਦੇ ਸੜਕ ਕਿਨਾਰੇ ਦੀ ਗਾਰਡ ਰੇਲ (ਡਿਵਾਈਡਰ) ਨਾਲ ਟਕਰਾ ਕੇ ਪਲਟ ਜਾਣ ਕਾਰਨ

ਬੀਜਿੰਗ, 17 ਮਈ : ਦਖਣ-ਪਛਮੀ ਚੀਨ ਦੇ ਸਿਚੁਆਨ ਸੂਬੇ ਵਿਚ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਬੱਸ ਦੇ ਸੜਕ ਕਿਨਾਰੇ ਦੀ ਗਾਰਡ ਰੇਲ (ਡਿਵਾਈਡਰ) ਨਾਲ ਟਕਰਾ ਕੇ ਪਲਟ ਜਾਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਤੇ ਹੋਰ 20 ਲੋਕ ਇਸ ਦੌਰਾਨ ਜ਼ਖਮੀ ਹੋ ਗਏ।
ਸਿਚੁਆਨ ਦੇ ਸੂਬਾਈ ਜਨ-ਸੁਰੱਖਿਆ ਵਿਭਾਗ ਨੇ ਕਿਹਾ ਕਿ ਇਹ ਦੁਰਘਟਨਾ ਸਨਿਚਰਵਾਰ ਨੂੰ ਉਸ ਵੇਲੇ ਹੋਈ ਜਦੋਂ ਵਾਹਨ ਸ਼ੀਚਾਂਗ ਨੂੰ ਚੇਂਗਦੂ ਨਾਲ ਜੋੜਨ ਵਾਲੇ ਰਾਜਮਾਰਗ ’ਤੇ ਮੌਜੂਦ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਬੱਸ ਵਿਚ ਸਵਾਰ 26 ਲੋਕਾਂ ਵਿਚੋਂ ਦੋ ਦੀ ਮੌਕੇ ’ਤੇ ਮੌਤ ਹੋ ਗਈ ਤੇ ਹੋਰ ਚਾਰ ਨੇ ਇਲਾਜ ਦੌਰਾਨ ਦਮ ਤੋੜ ਦਿਤਾ। 
ਸਰਕਾਰੀ ਪੱਤਰਕਾਰ ਏਜੰਸੀ ਸ਼ਿਨਹੂਆ ਨੇ ਖਬਰ ਦਿਤੀ ਕਿ ਸਾਰੇ 20 ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹਨਾਂ ਵਿਚੋਂ ਤਿੰਨ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਚੀਨ ਵਿਚ ਸੜਕ ਹਾਦਸੇ ਆਮ ਗੱਲ ਹਨ, ਜਿਥੇ ਆਵਾਜਾਈ ਕਾਨੂੰਨਾਂ ਦਾ ਜਾਂ ਤਾਂ ਉਲੰਘਣ ਹੁੰਦਾ ਹੈ ਜਾਂ ਇਹਨਾਂ ਨੂੰ ਸਖਤੀ ਨਾਲ ਲਾਗੂ ਨਹੀਂ ਕੀਤਾ ਜਾਂਦਾ।    (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement