ਅਮਰੀਕੀ ਸਿੱਖ ਮੇਅਰ ਰਵੀ ਭੱਲਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

By : GAGANDEEP

Published : Oct 18, 2023, 2:54 pm IST
Updated : Oct 18, 2023, 2:54 pm IST
SHARE ARTICLE
photo
photo

ਰਵੀ ਭੱਲਾ ਨਵੰਬਰ 2017 'ਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਹਨ ਪਹਿਲੇ ਸਿੱਖ

 

:  ਅਮਰੀਕਾ ਦੇ ਨਿਊਜਰਸੀ ਸੂਬੇ ਦੇ ਸ਼ਹਿਰ ਦੇ ਸਿੱਖ ਮੇਅਰ ਰਵੀ ਭੱਲਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਰਵੀ ਭੱਲਾ ਨੇ ਇਕ ਇੰਟਰਵਿਊ ਦੌਰਾਨ ਇਸ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿਚ ਧਮਕੀ ਦਿਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿਤਾ ਜਾਵੇਗਾ। ਦੱਸ ਦੇਈਏ ਕਿ ਰਵੀ ਭੱਲਾ, ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਭੱਲਾ ਦੇ ਦੋ ਬੱਚਿਆਂ, ਜਿਨ੍ਹਾਂ ਦੀ ਉਮਰ 15 ਅਤੇ 11 ਸਾਲ ਹੈ, ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਹੈ।

 ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢ ਕੇ ਰੁਜ਼ਗਾਰ ਦੇਵਾਂਗੇ ਤੇ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ-CM ਭਗਵੰਤ ਮਾਨ

ਰਵੀ ਭੱਲਾ ਨੇ ਕਿਹਾ ਕਿ ਪਹਿਲੀ ਮੇਲ ਇੱਕ ਸਾਲ ਤੋਂ ਵੱਧ ਸਮਾਂ ਪਹਿਲਾਂ ਭੇਜੀ ਗਈ ਸੀ। ਜਿਸ ਵਿੱਚ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ।
ਦੂਜੀ ਮੇਲ ਵਿਚ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਤੁਰੰਤ ਬਾਅਦ ਤੀਜੀ ਮੇਲ ਆਈ ਹੈ, ਜਿਸ ਨੇ ਭੱਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ।

 ਇਹ ਵੀ ਪੜ੍ਹੋ: ਚਿੱਟ ਫੰਡ ਕੰਪਨੀ ਨੇ ਪਾਰਟ ਟਾਈਮ ਨੌਕਰੀ ਦੇ ਬਹਾਨੇ ਔਰਤ ਨਾਲ 24.37 ਲੱਖ ਰੁਪਏ ਦੀ ਮਾਰੀ ਠੱਗੀ

ਤੀਜੀ ਮੇਲ ਵਿੱਚ ਲਿਖਿਆ ਹੈ, “ਇਹ ਤੁਹਾਡੇ ਲਈ ਆਖਰੀ ਚੇਤਾਵਨੀ ਹੈ। ਜੇਕਰ ਤੁਸੀਂ ਤੁਰੰਤ ਅਸਤੀਫਾ ਨਾ ਦਿੱਤਾ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਅਸੀਂ ਤੁਹਾਡੀ ਪਤਨੀ ਨੂੰ ਮਾਰ ਦੇਵਾਂਗੇ, ਅਸੀਂ ਤੁਹਾਡੇ ਬੱਚਿਆਂ ਨੂੰ ਮਾਰ ਦੇਵਾਂਗੇ। ਧਮਕੀ ਮਿਲਣ ਤੋਂ ਬਾਅਦ ਏਜੰਸੀਆਂ ਨੇ ਭੱਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement