London News: ਨਾਬਾਲਗ ਸਿੱਖ ਦੇ ਕਤਲ ਮਾਮਲੇ ’ਚ ਗ੍ਰਿਫਤਾਰ ਮੁਲਜ਼ਮ ਅਦਾਲਤ ‘ਚ ਪੇਸ਼
Published : Nov 18, 2023, 8:03 pm IST
Updated : Nov 18, 2023, 8:03 pm IST
SHARE ARTICLE
File Photo
File Photo

'ਪੁਲਿਸ ਨੂੰ ਹਾਉਂਸਲੋ ਇਲਾਕੇ ’ਚ ਲੜਾਈ ਹੋਣ ਦੀ ਸੂਚਨਾ ਮਿਲੀ ਸੀ'

London: ਦਖਣੀ-ਪਛਮੀ ਲੰਡਨ ’ਚ ਇਕ ਨਾਬਾਲਗ ਸਿੱਖ ਨੌਜਵਾਨ ਦਾ ਕਤਲ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਗਏ ਚਾਰ ਵਿਅਕਤੀਆਂ ਨੂੰ ਸ਼ਨਿਚਰਵਾਰ ਨੂੰ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।

ਸ਼ੁਕਰਵਾਰ ਦੀ ਰਾਤ ਨੂੰ ਪੁਲਿਸ ਨੇ 17 ਸਾਲਾਂ ਦੇ ਸਿਮਰਜੀਤ ਸਿੰਘ ਨਾਗਪਾਲ ਦੇ ਕਤਲ ਦੇ ਮਾਮਲੇ ਵਿਚ ਸ਼ੁਕਰਵਾਰ ਰਾਤ ਲੰਡਨ ਦੇ ਬਾਹਰਵਾਰ ਸਾਊਥਾਲ ਦੇ ਰਹਿਣ ਵਾਲੇ ਬ੍ਰਿਟਿਸ਼ ਸਿੱਖਾਂ ਅਮਨਦੀਪ ਸਿੰਘ (21), ਮਨਜੀਤ ਸਿੰਘ (27), ਅਜਮੇਰ ਸਿੰਘ (31) ਅਤੇ ਪੂਰਨ ਸਿੰਘ (71) ਨੂੰ ਗ੍ਰਿਫਤਾਰ ਕੀਤਾ ਸੀ। 

ਪੁਲਿਸ ਨੂੰ ਹਾਉਂਸਲੋ ਇਲਾਕੇ ’ਚ ਲੜਾਈ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਾਨਕ ਨਿਵਾਸੀ ਸਿਮਰਜੀਤ ਨੂੰ ਜ਼ਖਮੀ ਹਾਲਤ ’ਚ ਵੇਖਿਆ ਜਿਸ ’ਤੇ ਚਾਕੂ ਨਾਲ ਵਾਰ ਕੀਤਾ ਗਿਆ ਸੀ। ਸਿਮਰਜੀਤ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਮੈਟਰੋਪੋਲੀਟਨ ਪੁਲਿਸ ਅਧਿਕਾਰੀ ਮਾਰਟਿਨ ਥੋਰਪੇ ਨੇ ਇਕ ਬਿਆਨ ’ਚ ਕਿਹਾ, ‘‘ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਪੁੱਛ-ਪੜਤਾਲ ਜਾਰੀ ਹੈ। ਮੈਂ ਆਮ ਲੋਕਾਂ ਨੂੰ ਅਪੀਲ ਕਰਾਂਗਾ ਕਿ ਜੇਕਰ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ ਹੈ ਜਾਂ ਕਿਸ ਨੇ ਇਸ ਘਟਨਾ ਨੂੰ ਉਨ੍ਹਾਂ ਦੇ ਫੋਨ ’ਤੇ ਫਿਲਮਾਇਆ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰਨ।’’

(For more news apart from A minor boy killed in London, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement