ਕਤਰ ਵਿੱਚ ਨਜ਼ਰਬੰਦ ਅੱਠ ਸਾਬਕਾ ਭਾਰਤੀ ਜਲ ਸੈਨਾ ਕਰਮਚਾਰੀਆਂ ਨੂੰ ਮਿਲੇ ਭਾਰਤੀ ਦੂਤਾਵਾਸ ਦੇ ਅਧਿਕਾਰੀ 
Published : Jan 19, 2023, 5:59 pm IST
Updated : Jan 19, 2023, 6:53 pm IST
SHARE ARTICLE
Representational Image
Representational Image

ਤੀਜੀ ਵਾਰ ਹੋਈ ਮੁਲਾਕਾਤ, ਅਧਿਕਾਰੀਆਂ ਨੇ ਕਿਹਾ ਕਿ ਉਹ ਕਤਰ ਪ੍ਰਸ਼ਾਸਨ ਕੋਲ ਇਹ ਮੁੱਦਾ ਚੁੱਕ ਰਹੇ ਹਨ 

 

ਨਵੀਂ ਦਿੱਲੀ - ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਕਤਰ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਉੱਥੇ ਨਜ਼ਰਬੰਦ ਕੀਤੇ ਗਏ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀਆਂ ਨਾਲ ਤੀਜੀ ਵਾਰ ਮੁਲਾਕਾਤ ਕੀਤੀ ਹੈ, ਅਤੇ ਨਿਯਮਿਤ ਤੌਰ 'ਤੇ ਇਹ ਮੁੱਦਾ ਕਤਰ ਦੇ ਅਧਿਕਾਰੀਆਂ ਦੇ ਸਾਹਮਣੇ ਚੁੱਕਿਆ ਜਾ ਰਿਹਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਹਫ਼ਤਾਵਾਰੀ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਅਸੀਂ ਕਤਰ 'ਚ ਭਾਰਤੀਆਂ ਦੀ ਨਜ਼ਰਬੰਦੀ ਤੋਂ ਜਾਣੂ ਹਾਂ। ਅਸੀਂ ਲਗਾਤਾਰ ਇਹ ਮਾਮਲਾ ਉੱਥੋਂ ਦੇ ਪ੍ਰਸ਼ਾਸਨ ਕੋਲ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਨਜ਼ਰਬੰਦ ਭਾਰਤੀਆਂ ਨਾਲ ਮੁਲਾਕਾਤ ਕੀਤੀ, ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਬੁਲਾਰੇ ਨੇ ਕਿਹਾ ਕਿ ਇਹ ਤੀਜਾ ਮੌਕਾ ਹੈ ਜਦੋਂ ਸਾਬਕਾ ਜਲ ਸੈਨਾ ਕਰਮਚਾਰੀਆਂ ਨੂੰ ਮਿਲਣ ਲਈ ਪਹੁੰਚ ਹਾਸਲ ਹੋਈ ਹੈ।

ਉਨ੍ਹਾਂ ਕਿਹਾ ਕਿ ਮੰਤਰਾਲਾ ਨਿਯਮਿਤ ਤੌਰ 'ਤੇ ਇਸ ਮੁੱਦੇ ਨੂੰ ਕਤਰ ਦੇ ਅਧਿਕਾਰੀਆਂ ਕੋਲ ਚੁੱਕ ਰਿਹਾ ਹੈ।

ਇਸ ਮਹੀਨੇ ਦੇ ਸ਼ੁਰੂ ਵਿਚ ਇਨ੍ਹਾਂ ਭਾਰਤੀਆਂ ਦੇ ਕੁਝ ਪਰਿਵਾਰਕ ਮੈਂਬਰ ਵੀ ਉੱਥੇ ਗਏ ਸਨ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। 

ਹਾਲ ਹੀ 'ਚ ਜਦੋਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤੋਂ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਹਿਰਾਸਤ 'ਚ ਲਏ ਜਾਣ ਦੇ ਕਾਰਨਾਂ ਬਾਰੇ ਪੁੱਛਿਆ ਗਿਆ ਤਾਂ ਬੁਲਾਰੇ ਨੇ ਕਿਹਾ ਸੀ ਕਿ ਕਤਰ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਨਜ਼ਰਬੰਦੀ ਜਾਂ ਗ੍ਰਿਫਤਾਰੀ ਦੇ ਕਾਰਨਾਂ ਬਾਰੇ ਪੁੱਛਿਆ ਜਾਣਾ ਚਾਹੀਦਾ ਹੈ ਅਤੇ ਇਸ ਬਾਰੇ ਉਹ ਹੀ ਬਿਹਤਰ ਦੱਸ ਸਕਦੇ ਹਨ।

ਪਤਾ ਲੱਗਿਆ ਹੈ ਕਿ ਕਤਰ 'ਚ ਹਿਰਾਸਤ 'ਚ ਲਏ ਗਏ ਲੋਕ ਦਾਹਰਾ ਗਲੋਬਲ ਟੈਕਨਾਲੋਜੀ ਅਤੇ ਕੰਸਲਟੈਂਸੀ ਲਈ ਕੰਮ ਕਰਦੇ ਸਨ। ਇਹ ਇੱਕ ਪ੍ਰਾਈਵੇਟ ਨਿੱਜੀ ਕੰਪਨੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement