Papua New Guinea Violence: ਪਾਪੂਆ ਨਿਊ ਗਿਨੀ 'ਚ ਕਬਾਇਲੀ ਹਿੰਸਾ ਦੌਰਾਨ 60 ਤੋਂ ਵੱਧ ਲੋਕਾਂ ਦੀ ਮੌਤ 
Published : Feb 19, 2024, 1:06 pm IST
Updated : Feb 19, 2024, 1:28 pm IST
SHARE ARTICLE
Papua New Guinea Violence
Papua New Guinea Violence

ਦੋ ਕਬੀਲਿਆਂ ਦੀ ਲੜਾਈ ਤੋਂ ਬਾਅਦ ਵਾਪਰੀ ਘਟਨਾ  

Papua New Guinea Violence:ਆਸਟ੍ਰੇਲੀਆ : ਪਾਪੂਆ ਨਿਊ ਗਿਨੀ ‘ਚ ਵੱਡੇ ਪੱਧਰ ‘ਤੇ ਕਬਾਇਲੀ ਹਿੰਸਾ ਭੜਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਿੰਸਾ ਵਿਚ ਘੱਟ ਤੋਂ ਘੱਟ 64 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੋਮਵਾਰ ਨੂੰ ਆਸਟ੍ਰੇਲੀਆਈ ਮੀਡੀਆ ਰਿਪੋਰਟਾਂ 'ਚ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਪੂਆ ਨਿਊ ਗਿਨੀ ਦੀ ਮਦਦ ਕਰਨ ਲਈ ਤਿਆਰ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਾਪੂਆ ਨਿਊ ਗਿਨੀ ਆਸਟ੍ਰੇਲੀਆ ਦਾ ਸਭ ਤੋਂ ਨਜ਼ਦੀਕੀ ਗੁਆਂਢੀ ਹੈ ਅਤੇ ਆਸਟ੍ਰੇਲੀਆਈ ਵਿਦੇਸ਼ੀ ਸਹਾਇਤਾ ਦਾ ਸਭ ਤੋਂ ਵੱਡਾ ਪ੍ਰਾਪਤਕਰਤਾ ਹੈ। ਅਲਬਾਨੀਜ਼ ਨੇ ਕਿਹਾ, “ਪਾਪੂਆ ਨਿਊ ਗਿਨੀ ਤੋਂ ਜੋ ਖ਼ਬਰ ਆਈ ਹੈ, ਉਹ ਬਹੁਤ ਪਰੇਸ਼ਾਨ ਕਰਨ ਵਾਲੀ ਹੈ। ਦੱਸ ਦਈਏ ਕਿ ਇਸ ਘਟਨਾ ਬਾਰੇ ਪੁਲਿਸ ਦਾ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਸਥਾਨਕ ਅਖ਼ਬਾਰ ਪੋਸਟ-ਕੁਰੀਅਰ ਦੀ ਇੱਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹਿੰਸਾ ਐਤਵਾਰ ਨੂੰ ਹੋਈ ਅਤੇ ਦੋ ਕਬੀਲਿਆਂ ਵਿਚਾਲੇ ਲੜਾਈ ਨਾਲ ਜੁੜੀ ਹੋਈ ਸੀ। ਇਹ ਜਾਣਿਆ ਜਾਂਦਾ ਹੈ ਕਿ ਪਾਪੂਆ ਨਿਊ ਗਿਨੀ ਵਿਚ ਸੁਰੱਖਿਆ ਇੱਕ ਵੱਡਾ ਮੁੱਦਾ ਹੈ। ਦੇਸ਼ ਵਿੱਚ ਪਿਛਲੇ ਮਹੀਨੇ ਹੋਏ ਦੰਗਿਆਂ ਵਿਚ ਘੱਟੋ-ਘੱਟ 16 ਲੋਕ ਮਾਰੇ ਗਏ ਸਨ।

(For more Punjabi news apart from Papua New Guinea Violence, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement