ਮੈਕਸੀਕੋ 'ਚ ਵਾਪਰਿਆ ਵੱਡਾ ਹਾਦਸਾ, 14 ਲੋਕਾਂ ਦੀ ਗਈ ਜਾਨ 
Published : May 19, 2022, 3:22 pm IST
Updated : May 19, 2022, 3:22 pm IST
SHARE ARTICLE
14 killed, 20 injured after bus accident in Jalisco
14 killed, 20 injured after bus accident in Jalisco

ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਵੀ ਮੌਤ ਹੋ ਗਈ। 

 

ਮੈਕਸੀਕੋ - ਮੈਕਸੀਕੋ ਦੇ ਜੈਲਿਸਕੋ ਸੂਬੇ ਵਿਚ ਟਕਸੁਏਕਾ-ਸਿਟਲਾ ਹਾਈਵੇਅ 'ਤੇ ਇਕ ਬੱਸ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿਚ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਰਾਜ ਸੁਰੱਖਿਆ ਅਤੇ ਨਾਗਰਿਕ ਰੱਖਿਆ ਦੇ ਸਕੱਤਰੇਤ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।  ਸਕੱਤਰੇਤ ਨੇ ਟਵੀਟ ਕੀਤਾ ਕਿ ਬੱਸ ਮੈਕਸੀਕੋ ਦੇ ਸ਼ਹਿਰ ਜੋਕੋਟੇਪੇਕ ਵੱਲ ਜਾ ਰਹੀ ਸੀ ਕਿ ਅਚਾਨਕ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਇਹ ਸੜਕ ਕਿਨਾਰੇ ਬਣੀ ਕੰਧ ਨਾਲ ਟਕਰਾ ਗਈ।

ਹਾਦਸੇ ਵਿਚ 14 ਲੋਕਾਂ ਦੇ ਮਰਨ ਅਤੇ 20 ਹੋਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਸਮਾਚਾਰ ਏਜੰਸੀ ਸਪੁਤਨਿਕ ਅਨੁਸਾਰ ਬੱਸ ਵਿਚ ਸਥਾਨਕ ਅਧਿਕਾਰੀ ਅਤੇ ਬੇਰੀ ਬਣਾਉਣ ਵਾਲੀ ਕੰਪਨੀ ਦੇ ਕਰਮਚਾਰੀ ਸਵਾਰ ਸਨ। ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਵੀ ਮੌਤ ਹੋ ਗਈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement