ਵੀਅਤਨਾਮ 'ਚ ਤੂਫਾਨ ਕਾਰਨ ਕਿਸ਼ਤੀ ਪਲਟੀ, 34 ਲੋਕਾਂ ਦੀ ਮੌਤ 
Published : Jul 19, 2025, 10:44 pm IST
Updated : Jul 19, 2025, 10:44 pm IST
SHARE ARTICLE
Boat capsizes in Vietnam due to storm.
Boat capsizes in Vietnam due to storm.

ਕਿਸ਼ਤੀ 'ਚ 48 ਮੁਸਾਫ਼ਰ  ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ

ਹਾ ਲੌਂਗ ਬੇ (ਵੀਅਤਨਾਮ) : ਵੀਅਤਨਾਮ ’ਚ ਸਨਿਚਰਵਾਰ  ਦੁਪਹਿਰ ਨੂੰ ਸੈਰ-ਸਪਾਟੇ ਦੌਰਾਨ ਅਚਾਨਕ ਆਏ ਤੂਫਾਨ ਦੌਰਾਨ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ, ਜਿਸ ’ਚ 34 ਲੋਕਾਂ ਦੀ ਮੌਤ ਹੋ ਗਈ। ਅੱਠ ਹੋਰ ਅਜੇ ਵੀ ਲਾਪਤਾ ਹਨ।

ਰੀਪੋਰਟਾਂ ਮੁਤਾਬਕ ਵਾਂਡਰ ਸੀ ਕਿਸ਼ਤੀ ’ਚ 48 ਮੁਸਾਫ਼ਰ  ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ, ਜਿਨ੍ਹਾਂ ਵਿਚੋਂ ਸਾਰੇ ਵੀਅਤਨਾਮੀ ਸਨ। ਬਚਾਅ ਕਰਮਚਾਰੀਆਂ ਨੇ 11 ਲੋਕਾਂ ਨੂੰ ਬਚਾਇਆ ਅਤੇ ਹਾਦਸੇ ਵਾਲੀ ਥਾਂ ਦੇ ਨੇੜੇ ਮ੍ਰਿਤਕਾਂ ਨੂੰ ਬਰਾਮਦ ਕੀਤਾ। ਤੇਜ਼ ਹਵਾਵਾਂ ਕਾਰਨ ਕਿਸ਼ਤੀ ਪਲਟ ਗਈ। ਬਚੇ ਲੋਕਾਂ ਵਿਚ ਇਕ 14 ਸਾਲ ਲੜਕਾ ਵੀ ਸ਼ਾਮਲ ਸੀ ਅਤੇ ਉਸ ਨੂੰ ਪਲਟੀ ਹੋਈ ਇਮਾਰਤ ਵਿਚ ਫਸਣ ਦੇ ਚਾਰ ਘੰਟੇ ਬਾਅਦ ਬਚਾਇਆ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement