ਭਾਰਤ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ ਪਾਕਿਸਤਾਨ : ਸ਼ਹਿਬਾਜ਼ ਸ਼ਰੀਫ਼
Published : Aug 19, 2022, 2:15 pm IST
Updated : Aug 19, 2022, 2:15 pm IST
SHARE ARTICLE
Shehbaz Sharif
Shehbaz Sharif

“ਪਾਕਿਸਤਾਨ ਬਰਾਬਰੀ, ਨਿਆਂ ਅਤੇ ਆਪਸੀ ਸਨਮਾਨ ਦੇ ਸਿਧਾਂਤਾਂ ਦੇ ਅਧਾਰ ‘ਤੇ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ

 

ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਪਾਕਿਸਤਾਨ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ ਅਤੇ ਕਸ਼ਮੀਰ ਮੁੱਦੇ ਦਾ ਹੱਲ ਚਾਹੁੰਦਾ ਹੈ। ਉਹਨਾਂ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਸਬੰਧ 'ਚ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ ਹੈ। ਇਕ ਅਖ਼ਬਾਰ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਦੇ ਹਵਾਲੇ ਨਾਲ ਕਿਹਾ ਕਿ ਸ਼ਰੀਫ ਨੇ ਵੀਰਵਾਰ ਨੂੰ ਪਾਕਿਸਤਾਨ 'ਚ ਨਵੇਂ-ਨਿਯੁਕਤ ਆਸਟ੍ਰੇਲੀਆਈ ਹਾਈ ਕਮਿਸ਼ਨਰ ਨੀਲ ਹਾਕਿੰਸ ਨਾਲ ਮੁਲਾਕਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ।

India, PakistanIndia, Pakistan

ਪੀਐਮਓ ਨੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ: “ਪਾਕਿਸਤਾਨ ਬਰਾਬਰੀ, ਨਿਆਂ ਅਤੇ ਆਪਸੀ ਸਨਮਾਨ ਦੇ ਸਿਧਾਂਤਾਂ ਦੇ ਅਧਾਰ ‘ਤੇ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ। ਇਸ ਸੰਦਰਭ ਵਿਚ, ਸੰਯੁਕਤ ਰਾਸ਼ਟਰ ਦੇ ਸਬੰਧਤ ਮਤਿਆਂ ਅਤੇ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਜੰਮੂ-ਕਸ਼ਮੀਰ ਵਿਵਾਦ ਦਾ ਨਿਆਂਪੂਰਨ ਅਤੇ ਸ਼ਾਂਤੀਪੂਰਨ ਹੱਲ ਅਟੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ "ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਸਬੰਧ ਵਿਚ ਢੁਕਵੀਂ ਭੂਮਿਕਾ ਨਿਭਾਉਣੀ ਚਾਹੀਦੀ ਹੈ, ਕਿਉਂਕਿ ਇਹ ਦੱਖਣੀ ਏਸ਼ੀਆ ਵਿਚ ਸਥਾਈ ਸ਼ਾਂਤੀ ਅਤੇ ਸਥਿਰਤਾ ਲਈ ਜ਼ਰੂਰੀ ਹੈ।"

Shehbaz SharifShehbaz Sharif

ਸ਼ਰੀਫ ਨੇ ਅਫਗਾਨਿਸਤਾਨ ਦੀ ਸਥਿਤੀ ਦੇ ਮੱਦੇਨਜ਼ਰ ਖਾਸ ਤੌਰ 'ਤੇ ਪਿਛਲੇ ਸਾਲ ਅਗਸਤ ਤੋਂ ਬਾਅਦ ਅੰਤਰਰਾਸ਼ਟਰੀ ਭਾਈਚਾਰੇ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਹਿਯੋਗ ਨੂੰ ਵੀ ਉਜਾਗਰ ਕੀਤਾ। ਇਸ ਮੌਕੇ 'ਤੇ ਬੋਲਦਿਆਂ, ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਅਫ਼ਗਾਨਿਸਤਾਨ ਤੋਂ ਆਪਣੇ ਨਾਗਰਿਕਾਂ ਅਤੇ ਹੋਰਨਾਂ ਦੀ ਸੁਰੱਖਿਅਤ ਨਿਕਾਸੀ ਲਈ ਪਾਕਿਸਤਾਨ ਦੀ ਸਹਿਯੋਗੀ ਭੂਮਿਕਾ ਲਈ ਡੂੰਘਾ ਧੰਨਵਾਦ ਪ੍ਰਗਟਾਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement