ਯੂ.ਕੇ. ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਕਰਨਗੇ ਇਜ਼ਰਾਈਲ ਦਾ ਦੌਰਾ!
Published : Oct 19, 2023, 7:52 am IST
Updated : Oct 19, 2023, 7:52 am IST
SHARE ARTICLE
Rishi Sunak
Rishi Sunak

ਡਾਊਨਿੰਗ ਸਟਰੀਟ ਦੇ ਬੁਲਾਰੇ ਨੇ ਇਸ ਰਿਪੋਰਟ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿਤਾ

ਲੰਡਨ  : ਇਜ਼ਰਾਈਲ-ਹਮਾਸ ਸੰਘਰਸ਼ ਦੌਰਾਨ ਤਣਾਅ ਵਧਦਾ ਜਾ ਰਿਹਾ ਹੈ। ਦੋਵਾਂ ਪਾਸਿਆਂ ਤੋਂ ਤਕਰੀਬਨ 5 ਹਜ਼ਾਰ ਲੋਕ ਮਾਰੇ ਜਾ ਚੁਕੇ ਹਨ। ਅਜਿਹੇ ’ਚ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਸ ਹਫ਼ਤੇ ਇਜ਼ਰਾਈਲ ਦੌਰੇ ’ਤੇ ਜਾਣਗੇ। ਹਾਲਾਂਕਿ ਇਸ ਸਬੰਧੀ ਅਜੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਡਾਊਨਿੰਗ ਸਟਰੀਟ ਦੇ ਬੁਲਾਰੇ ਨੇ ਇਸ ਰਿਪੋਰਟ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿਤਾ। ਨਾਲ ਹੀ ਕਿਹਾ ਕਿ ਸੁਨਕ ਦੀ ਫੇਰੀ ਦੀ ਪੁਸ਼ਟੀ ਆਮ ਢੰਗ ਨਾਲ ਕੀਤੀ ਜਾਵੇਗੀ। ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਜੇਮਸ ਕਲੀਵਰਲੇ ਇਜ਼ਰਾਈਲ ਦੇ ਦੌਰੇ ’ਤੇ ਸਨ। ਉਸ ਨੇ ਹਮਾਸ ਦੇ ਹਮਲਿਆਂ ਤੋਂ ਬਾਅਦ ਇਜ਼ਰਾਈਲੀ ਲੋਕਾਂ ਨਾਲ ਇਕਜੁੱਟਤਾ ਦਿਖਾਉਣ ਲਈ ਯਾਤਰਾ ਕੀਤੀ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅੱਜ ਇਜ਼ਰਾਈਲ ਦੇ ਦੌਰੇ ’ਤੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement