ਨੀਰਵ ਮੋਦੀ ਨੂੰ ਨਹੀਂ ਮਿਲੀ ਜ਼ਮਾਨਤ, 29 ਮਾਰਚ ਤੱਕ ਰਹੇਗਾ ਜੇਲ੍ਹ ’ਚ ਕੈਦ
Published : Mar 20, 2019, 8:54 pm IST
Updated : Mar 20, 2019, 8:54 pm IST
SHARE ARTICLE
Nirav Modi
Nirav Modi

14,000 ਕਰੋੜ ਰੁਪਏ ਦਾ ਬੈਂਕ ਘਪਲਾ ਕਰਨ ਵਾਲੇ ਭਾਰਤ ਦੇ ‘ਭਗੌੜੇ’ ਹੀਰਾ ਵਪਾਰੀ ਨੀਰਵ ਮੋਦੀ ਨੂੰ ਅੱਜ ਲੰਦਨ ਦੇ ਹੌਲਬੌਰਨ ਇਲਾਕੇ...

ਲੰਦਨ : 14,000 ਕਰੋੜ ਰੁਪਏ ਦਾ ਬੈਂਕ ਘਪਲਾ ਕਰਨ ਵਾਲੇ ਭਾਰਤ ਦੇ ‘ਭਗੌੜੇ’ ਹੀਰਾ ਵਪਾਰੀ ਨੀਰਵ ਮੋਦੀ ਨੂੰ ਅੱਜ ਲੰਦਨ ਦੇ ਹੌਲਬੌਰਨ ਇਲਾਕੇ ਵਿਚ ਗ੍ਰਿਫ਼਼ਤਾਰ ਕਰ ਲਿਆ ਗਿਆ ਹੈ। ਸਕਾਟਲੈਂਡ ਯਾਰਡ ਨੇ ਇਹ ਗ੍ਰਿਫ਼ਤਾਰੀ ਕੀਤੀ। ਗ੍ਰਿਫ਼ਤਾਰੀ ਮਗਰੋਂ ਜਾਪਦਾ ਸੀ ਕਿ ਉਸ ਨੂੰ ਜ਼ਮਾਨਤ ਮਿਲ ਜਾਵੇਗੀ ਪਰ ਅਜਿਹਾ ਨਹੀਂ ਹੋਇਆ। ਇਸ ਤੋਂ ਪਹਿਲਾਂ ਭਾਰਤ ਨੇ ਇੰਗਲੈਂਡ ਸਰਕਾਰ ਨੂੰ ਬੇਨਤੀ ਕੀਤੀ ਸੀ ਕਿ ਨੀਰਵ ਮੋਦੀ ਨੂੰ ਨਵੀਂ ਦਿੱਲੀ ਹਵਾਲੇ ਕੀਤਾ ਜਾਵੇ ਪਰ ਅੱਜ ਉਸ ਦੀ ਜ਼ਮਾਨਤ ਮਨਜ਼ੂਰ ਨਹੀਂ ਹੋ ਸਕੀ ਤੇ ਉਸ ਨੂੰ 29 ਮਾਰਚ ਤੱਕ ਜੇਲ੍ਹ ਵਿਚ ਹੀ ਰਹਿਣਾ ਪਵੇਗਾ।

48 ਸਾਲਾ ਨੀਰਵ ਮੋਦੀ ਨੂੰ ਅੱਜ ਵੈਸਟਮਿੰਸਟਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਸ ਨੂੰ ਵੈਸਟਮਿੰਸਟਰ ਮੈਜਿਸਟ੍ਰੇਟਸ ਦੀ ਅਦਾਲਤ ਵਿਚ ਜ਼ਿਲ੍ਹਾ ਜੱਜ ਸਾਹਮਣੇ ਪੇਸ਼ ਕੀਤਾ ਗਿਆ। ਉਥੇ ਉਸ ਉਤੇ ਰਸਮੀ ਦੋਸ਼ ਲੱਗਣੇ ਹਨ। ਉਸ ਤੋਂ ਬਾਅਦ ਹੀ ਉਸ ਨੂੰ ਜ਼ਮਾਨਤ ਮਿਲ ਸਕੇਗੀ। ਅੱਜ ਨੀਰਵ ਮੋਦੀ ਦੇ ਵਕੀਲ ਨੇ ਜ਼ਮਾਨਤ ਲਈ 5 ਲੱਖ ਪੌਂਡ ਦੀ ਜ਼ਮਾਨਤ ਰਾਸ਼ੀ ਦੀ ਪੇਸ਼ਕਸ਼ ਕੀਤੀ ਪਰ ਫਿਰ ਵੀ ਜੱਜ ਨੇ ਨੀਰਵ ਮੋਦੀ ਨੂੰ ਜ਼ਮਾਨਤ ਉਤੇ ਰਿਹਾਅ ਨਹੀਂ ਕੀਤਾ।

ਜੱਜ ਨੇ ਕਿਹਾ ਕਿ ਨੀਰਵ ਮੋਦੀ ਦੀ ਕਥਿਤ ਘੁਟਾਲੇ ਦੀ ਰਕਮ ਬਹੁਤ ਵੱਡੀ ਹੈ ਤੇ ਉਸ ਉਤੇ ਲੱਗੇ ਸਾਰੇ ਦੋਸ਼ ਸੰਗੀਨ ਕਿਸਮ ਦੇ ਹਨ। ਜ਼ਿਕਰਯੋਗ ਹੈ ਕਿ ਨੀਰਵ ਮੋਦੀ ਭਾਰਤ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦਾ ਮੁਲਜ਼ਮ ਹੈ। ਇਹ ਘੁਟਾਲਾ ਉਸ ਨੇ ਪੰਜਾਬ ਨੈਸ਼ਨਲ ਬੈਂਕ ਨਾਲ ਕੀਤਾ ਹੈ। ਇਸ ਤੋਂ ਇਲਾਵਾ ਉਸ ਉਤੇ ਨਕਲੀ ਹੀਰੇ ਵੇਚਣ ਦੇ ਦੋਸ਼ ਵੀ ਲੱਗਦੇ ਰਹੇ ਹਨ। ਹਾਲੇ ਪਰਸੋਂ ਹੀ ਇੰਗਲੈਂਡ ਦੀ ਇਕ ਅਦਾਲਤ ਨੇ ਨੀਰਵ ਮੋਦੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਉਸ ਤੋਂ ਪਹਿਲਾਂ ਬ੍ਰਿਟਿਸ਼ ਗ੍ਰਹਿ ਮੰਤਰੀ ਸਾਜਿਦ ਜਾਵਿਦ ਨੇ ਭਾਰਤ ਦੀ ਬੇਨਤੀ ਦੀ ਪੁਸ਼ਟੀ ਕੀਤੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement