ਜਾਪਾਨ : ਚੋਣ ਲੜਨ ਦਾ ਮੌਕਾ ਨਾ ਮਿਲਣ ਕਾਰਨ ਨਾਰਾਜ਼ ਸੀ ਪ੍ਰਧਾਨ ਮੰਤਰੀ ’ਤੇ ਹਮਲਾ ਕਰਨ ਵਾਲਾ ਸ਼ੱਕੀ
Published : Apr 20, 2023, 1:31 pm IST
Updated : Apr 20, 2023, 1:31 pm IST
SHARE ARTICLE
Suspect in Japan PM attack may have had election grudge
Suspect in Japan PM attack may have had election grudge

24 ਸਾਲਾ ਰਿਯੂਜੀ ਕਿਮੁਰਾ ਨੂੰ ਹਮਲੇ ਤੋਂ ਬਾਅਦ ਕਾਬੂ ਕਰ ਲਿਆ ਗਿਆ ਸੀ।

 

ਟੋਕੀਓ: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 'ਤੇ ਪਾਈਪ ਬੰਬ ਨਾਲ ਹਮਲੇ ਦਾ ਮੁਲਜ਼ਮ 24 ਸਾਲਾ ਬੇਰੁਜ਼ਗਾਰ ਨੌਜਵਾਨ ਚੋਣ ਲੜਨ ਦਾ ਮੌਕਾ ਨਾ ਮਿਲਣ ਦੇ ਚਲਦਿਆਂ ਨਾਰਾਜ਼ ਸੀ। ਸਥਾਨਕ ਮੀਡੀਆ ਰਿਪੋਰਟਾਂ ਅਤੇ ਸ਼ੱਕੀ ਹਮਲਾਵਰ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਪਤਾ ਲੱਗਦਾ ਹੈ ਕਿ ਨੌਜਵਾਨ ਸਿਆਸਤਦਾਨ ਬਣਨਾ ਚਾਹੁੰਦਾ ਸੀ ਅਤੇ ਉਸ ਦਾ ਮੰਨਣਾ ਸੀ ਕਿ ਉਸ ਨੂੰ ਗਲਤ ਤਰੀਕੇ ਨਾਲ ਦੇਸ਼ ਦੀਆਂ ਸੰਸਦੀ ਚੋਣਾਂ ਵਿਚ ਹਿੱਸਾ ਲੈਣ ਤੋਂ ਰੋਕਿਆ ਗਿਆ ਸੀ। 24 ਸਾਲਾ ਰਿਯੂਜੀ ਕਿਮੁਰਾ ਨੂੰ ਹਮਲੇ ਤੋਂ ਬਾਅਦ ਕਾਬੂ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ: ਅਤੀਕ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਨ ਵਾਲਾ ਕਾਂਗਰਸੀ ਕੌਂਸਲਰ ਉਮੀਦਵਾਰ ਨੂੰ ਕੀਤਾ ਗ੍ਰਿਫ਼ਤਾਰ, ਪਾਰਟੀ ਨੇ ਕੱਢਿਆ

ਇਹ ਹਮਲਾ ਵਾਕਾਯਾਮਾ ਸ਼ਹਿਰ ਵਿਚ ਉਸ ਸਮੇਂ ਹੋਇਆ ਜਦੋਂ ਕਿਸ਼ਿਦਾ ਆਪਣੀ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਦੇ ਸਮਰਥਨ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ। ਹਮਲੇ ਲਈ ਵਰਤਿਆ ਗਿਆ ਵਿਸਫੋਟਕ ਪਾਈਪ ਬੰਬ ਮੰਨਿਆ ਜਾ ਰਿਹਾ ਹੈ। ਵਿਸਫੋਟਕ ਕਿਸ਼ੀਦਾ ਦੇ ਕੋਲ ਜਾ ਕੇ ਡਿੱਗਿਆ ਪਰ ਉਹ ਵਾਲ-ਵਾਲ ਬਚ ਗਏ। ਮੀਡੀਆ ਰਿਪੋਰਟਾਂ ਮੁਤਾਬਕ ਪਿਛਲੇ ਸਾਲ ਜੂਨ 'ਚ ਕਿਮੁਰਾ ਨੇ ਕੋਬੇ ਜ਼ਿਲ੍ਹਾ ਅਦਾਲਤ 'ਚ ਮੁਕੱਦਮਾ ਦਾਇਰ ਕਰਕੇ ਦਾਅਵਾ ਕੀਤਾ ਸੀ ਕਿ ਉਸ ਨੂੰ ਜੁਲਾਈ 2022 'ਚ ਹੋਣ ਵਾਲੀਆਂ ਉੱਚ ਸਦਨ ਚੋਣਾਂ 'ਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: OYO 'ਚ ਕੁੜੀਆਂ ਹਨੂੰਮਾਨ ਜੀ ਦੀ ਆਰਤੀ ਕਰਨ ਨਹੀਂ ਜਾਂਦੀਆਂ- ਹਰਿਆਣਾ ਮਹਿਲਾ ਕਮਿਸ਼ਨ ਚੇਅਰਪਰਸਨ

ਕਿਉਂ ਨਹੀਂ ਲੜ ਸਕਦਾ ਚੋਣ

ਉੱਚ ਸਦਨ ਲਈ ਚੋਣ ਲੜਨ ਲਈ ਉਮੀਦਵਾਰ ਦੀ ਉਮਰ 30 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ। ਇਸ ਲਈ ਉਸ ਨੂੰ ਚੋਣ ਲੜਨ ਦੀ ਮਨਜ਼ੂਰੀ ਨਹੀਂ ਮਿਲੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement