Canada News: ਕੈਨੇਡਾ 'ਚ ਜਲਦ ਪੱਕੇ ਹੋਣਗੇ ਵਿਦੇਸ਼ੀ, ਕੈਨੇਡਾ ਸਰਕਾਰ ਜਲਦ ਦੇਣ ਜਾ ਰਹੀ ਹੈ ਖ਼ੁਸ਼ਖ਼ਬਰੀ
Published : May 20, 2024, 10:18 am IST
Updated : May 20, 2024, 10:18 am IST
SHARE ARTICLE
File Photo
File Photo

ਕੈਨੇਡਾ ਵਿਚ ਇਸ ਸਮੇਂ ਵੀਜ਼ੇ ਤੋਂ ਬਿਨਾਂ ਰਹਿ ਰਹੇ ਵਿਦੇਸ਼ੀਆਂ ਦੀ ਗਿਣਤੀ 500000 ਕਰੀਬ ਦੱਸੀ ਜਾ ਰਹੀ ਹੈ

Canada News: ਟੋਰਾਂਟੋ -  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦੇਸ਼ੀਆਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਦਰਅਸਲ ਉਹਨਾਂ ਨੇ ਕਿਹਾ ਕਿ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਵਿਦੇਸ਼ੀਆਂ ਨੂੰ ਪੱਕੇ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਟਰੂਡੋ ਨੇ ਕਿਹਾ ਕਿ ਆਖਿਆ ਕਿ ਜਿਨ੍ਹਾਂ ਲੋਕਾਂ ਨੂੰ ਦੇਸ਼ ਵਿਚੋਂ ਕੱਢ ਉਨ੍ਹਾਂ ਦੇ ਆਪੋ-ਆਪਣੇ ਦੇਸ਼ਾਂ 'ਚ ਭੇਜਣਾ ਜ਼ਰੂਰੀ ਹੈ, ਉਨ੍ਹਾਂ ਲਈ ਪ੍ਰਕਿਰਿਆ ਹੋਰ ਵੀ ਤੇਜ਼ ਹੋਣੀ ਚਾਹੀਦੀ ਹੈ। 

ਇਸ ਦੇ ਨਾਲ ਹੀ ਉਹਨਾਂ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਨੇ ਕਿਹਾ ਕਿ ਇਮੀਗ੍ਰੇਸ਼ਨ ਨੀਤੀ ਉੱਪਰ ਵਿਚਾਰ ਕਰ ਰਹੇ ਹਨ ਜਿਸ ਨੂੰ ਸੰਸਦ ਦੇ ਮੌਜੂਦ ਸੈਸ਼ਨ ਦੌਰਾਨ ਕੈਬਨਿਟ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਕੈਨੇਡਾ ਦੀ ਸਰਕਾਰ ਵੱਲੋਂ ਵਿਦੇਸ਼ੀਆਂ ਨੂੰ ਇਮੀਗ੍ਰੇਸ਼ਨ ਰਾਹਤ ਦੇਣ ਲਈ 2021 ਤੋਂ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਹੁਣ ਪੂਰੇ ਹੋਣ ਦੀ ਸੰਭਾਵਨਾ ਹੈ। 

ਕੈਨੇਡਾ ਵਿਚ ਇਸ ਸਮੇਂ ਵੀਜ਼ੇ ਤੋਂ ਬਿਨਾਂ ਰਹਿ ਰਹੇ ਵਿਦੇਸ਼ੀਆਂ ਦੀ ਗਿਣਤੀ 500000 ਕਰੀਬ ਦੱਸੀ ਜਾ ਰਹੀ ਹੈ, ਜਿਨ੍ਹਾਂ ਦੇ ਲੁਕ-ਲੁਕ ਕੇ ਕੰਮ ਕਰਦਿਆਂ ਸ਼ੋਸ਼ਣ ਦਾ ਸ਼ਿਕਾਰ ਹੋਣ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਹਨ। ਇਹ ਵੀ ਕਿ ਉਹ ਲੋਕ ਸਿਹਤ ਸੇਵਾਵਾਂ ਅਤੇ ਸਰਕਾਰੀ ਸਹੂਲਤਾਂ ਤੋਂ ਵੀ ਵਾਂਝੇ ਰਹਿੰਦੇ ਹਨ ਅਤੇ ਉਨ੍ਹਾਂ ਤੋਂ ਪੱਕੇ ਹੋ ਚੁੱਕੇ ਲੋਕਾਂ ਨਾਲੋਂ ਵੱਧ ਕੰਮ ਕਰਵਾਇਆ ਜਾਂਦਾ ਅਤੇ ਤਨਖਾਹ ਘੱਟ ਦਿੱਤੀ ਜਾਂਦੀ ਹੈ।

ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਮੰਤਰੀ ਮਿੱਲਰ ਵਿਦੇਸ਼ੀਆਂ ਨੂੰ ਪੱਕੇ ਹੋਣ ਅਤੇ ਨਾਗਰਿਕਤਾ ਲੈਣ ਦਾ ਮੌਕਾ ਦੇਣ ਦੀ ਯੋਜਨਾ ਉੱਪਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੇ ਇਸ ਬਾਰੇ ਕੋਈ ਸਮਾਂ ਸਾਰਣੀ ਨਹੀਂ ਦੱਸੀ। ਕੈਨੇਡਾ ਵਿਚ ਵੀਜ਼ਾ/ਸਟੇਅ ਦੀ ਮਿਆਦ ਖ਼ਤਮ ਹੋਣ ਮਗਰੋਂ ਰਹਿ ਰਹੇ, ਜਾਂ ਸ਼ਰਨਾਰਥੀ ਕੇਸ ਕਰ ਕੇ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਗ਼ੈਰ-ਦਸਤਾਵੇਜ਼ੀ ਜਾਂ ‘ਕੱਚੇ’ਮੰਨਿਆ ਜਾਂਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement