ਸ਼ਰਮਨਾਕ ! ਕਲਯੁਗੀ ਪਤੀ ਨੇ ਗਰਭਪਤੀ ਪਤਨੀ ਨੂੰ ਜ਼ਬਰਦਸਤੀ ਪਿਲਾਇਆ ਤੇਜ਼ਾਬ, ਮੌਤ
Published : Jun 20, 2019, 12:38 pm IST
Updated : Jun 20, 2019, 12:39 pm IST
SHARE ARTICLE
Acid taken during pregnancy
Acid taken during pregnancy

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਅਲ ਨੂਰ ਕਾਲੋਨੀ ਵਿਚ ਇਕ ਗਰਭਵਤੀ ਮਹਿਲਾ ਨੂੰ ਉਸ ਦੇ ਪਤੀ ਨੇ ਜ਼ਬਰਦਸਤੀ ਐਸਿਡ ਪਿਲਾ ਦਿੱਤਾ।

ਇਸਲਾਮਾਬਾਦ  :  ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਅਲ ਨੂਰ ਕਾਲੋਨੀ ਵਿਚ ਇਕ ਗਰਭਵਤੀ ਮਹਿਲਾ ਨੂੰ ਉਸ ਦੇ ਪਤੀ ਨੇ ਜ਼ਬਰਦਸਤੀ ਐਸਿਡ ਪਿਲਾ ਦਿੱਤਾ। ਇਸ ਦੇ ਕੁਝ ਦਿਨ ਬਾਅਦ ਮਹਿਲਾ ਦੀ ਮੌਤ ਹੋ ਗਈ। ਭਾਰਾ ਕਾਹੂ ਥਾਣੇ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਲਾ ਰਾਜਧਾਨੀ ਦੀ ਅਲ ਨੂਰ ਕਾਲੋਨੀ ਦੀ ਰਹਿਣ ਵਾਲੀ ਸੀ। ਉਸ ਦੇ ਪਤੀ ਨੇ ਜ਼ਬਰਦਸਤੀ ਐਸਿਡ ਪਿਲਾ ਦਿੱਤਾ। ਜ਼ਿੰਦਗੀ ਅਤੇ ਮੌਤ ਨਾਲ 5 ਦਿਨ ਜੂਝਣ ਮਗਰੋਂ ਬੁੱਧਵਾਰ ਨੂੰ ਹਸਪਤਾਲ ਵਿਚ ਮਹਿਲਾ ਦੀ ਮੌਤ ਹੋ ਗਈ।

Acid taken during pregnancyAcid taken during pregnancy

ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ 'ਤੇ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਭਰਾ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਉਸ ਦੀ ਭੈਣ ਦੀ ਇਕ 9 ਸਾਲ ਦੀ ਬੇਟੀ ਹੈ। ਭਰਾ ਮੁਤਾਬਕ ਉਸ ਨੂੰ ਅਤੇ ਪਰਿਵਾਰ ਦੇ ਕਿਸੇ ਹੋਰ ਮੈਂਬਰ ਨੂੰ ਇਸ ਘਟਨਾ ਦੇ ਬਾਰੇ ਵਿਚ ਨਹੀਂ ਦੱਸਿਆ ਗਿਆ। ਉਸ ਨੂੰ ਇਹ ਜਾਣ ਕੇ ਸਦਮਾ ਲੱਗਾ ਕਿ ਉਸ ਦੀ ਭੈਣ ਨੂੰ ਜ਼ਬਰਦਸਤੀ ਐਸਿਡ ਪਿਲਾ ਕੇ ਹਸਪਤਾਲ ਵਿਚ ਦਾਖਿਲ ਕਰਵਾ ਦਿੱਤਾ ਗਿਆ।

Acid taken during pregnancyAcid taken during pregnancy

ਖ਼ਬਰਾਂ ਮੁਤਾਬਕ ਪੁਲਿਸ ਨੇ ਧਾਰਾ 336 ਦੇ 'ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਨੇ ਤਿੰਨ ਦਿਨ ਪਹਿਲਾਂ ਸਮੇਂ ਤੋਂ ਪਹਿਲਾਂ ਇਕ ਬੱਚੇ ਨੂੰ ਜਨਮ ਦਿੱਤਾ। ਪੁਲਿਸ ਨੇ ਦੱਸਿਆ ਕਿ ਮਹਿਲਾ ਦੀ ਮੈਡੀਕਲ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement