ਅਮਰੀਕਾ 'ਚ ਭਾਰਤੀ ਜੋੜਾ ਤੇ 6 ਸਾਲਾ ਮਾਸੂਮ ਦੀ ਮੌਤ

By : GAGANDEEP

Published : Aug 20, 2023, 7:01 pm IST
Updated : Aug 20, 2023, 7:01 pm IST
SHARE ARTICLE
photo
photo

ਯੋਗੇਸ਼ ਐੱਚ. ਨਾਗਰਾਜੱਪਾ (37), ਪ੍ਰਤਿਭਾ ਵਾਈ. ਅਮਰਨਾਥ (37) ਅਤੇ ਯਸ਼ ਹੋਨਾਲ (6) ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

 

ਅਮਰੀਕਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਮੈਰੀਲੈਂਡ ਸੂਬੇ 'ਚ ਇਕ ਭਾਰਤੀ ਜੋੜਾ ਅਤੇ ਉਨ੍ਹਾਂ ਦਾ ਛੇ ਸਾਲਾ ਬੱਚੇ ਦੀ ਮੌਤ ਹੋ ਗਈ।  ਮ੍ਰਿਤਕਾਂ ਦੀ ਪਹਿਚਾਣ ਯੋਗੇਸ਼ ਐੱਚ. ਨਾਗਰਾਜੱਪਾ (37), ਪ੍ਰਤਿਭਾ ਵਾਈ. ਅਮਰਨਾਥ (37) ਅਤੇ ਯਸ਼ ਹੋਨਾਲ (6) ਵਜੋਂ ਹੋਈ ਹੈ।

ਪੁਲਿਸ ਨੂੰ ਖ਼ੁਦਕੁਸ਼ੀ ਜਾਂ ਕਤਲ ਕੀਤੇ ਜਾਣ ਦਾ ਸ਼ੱਕ ਹੈ। ਪੁਲਿਸ ਨੇ ਦਸਿਆ ਕਿ ਤਿੰਨੋਂ ਮ੍ਰਿਤਕ ਕਰਨਾਟਕ ਦੇ ਵਸਨੀਕ ਹਨ ਅਤੇ ਇਥੇ ਬਾਲਟੀਮੋਰ ਕਾਉਂਟੀ ਵਿੱਚ ਆਪਣੇ ਘਰ ਰਹਿ ਰਹੇ ਸਨ। ਪੁਲਿਸ ਨੇ ਦਸਿਆ ਕਿ ਪਰਿਵਾਰਕ ਮੈਂਬਰਾਂ ਨੂੰ ਆਖਰੀ ਵਾਰ ਮੰਗਲਵਾਰ ਸ਼ਾਮ ਨੂੰ ਦੇਖਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੁੱਖ ਮੈਡੀਕਲ ਅਫ਼ਸਰ ਦੇ ਦਫ਼ਤਰ ਵੱਲੋਂ ਪੋਸਟਮਾਰਟਮ ਕਰਵਾਇਆ ਜਾਵੇਗਾ। ਬਾਲਟੀਮੋਰ ਕਾਉਂਟੀ ਦੇ ਕਾਰਜਕਾਰੀ ਜੌਨੀ ਓਲਸਜ਼ੇਵਸਕੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਉਹ ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement