ਅਲਜੀਰੀਆ ਵਿਚ ਮਨੁੱਖੀ ਤਸਕਰਾਂ ਦਾ ਬੋਲਬਾਲਾ
Published : Nov 20, 2018, 10:45 am IST
Updated : Nov 20, 2018, 10:45 am IST
SHARE ARTICLE
Human trafficking in Algeria
Human trafficking in Algeria

ਅਲਜੀਰੀਆ ਵਿਚ ਅਧਿਕਾਰੀਆਂ ਨੇ ਮਨੁੱਖੀ ਤਸਕਰਾਂ ਦੀ ਕੈਦ ਵਿਚੋਂ ਵੱਖ-ਵੱਖ ਅਫਰੀਕੀ ਦੇਸ਼ਾਂ ਦੇ 93 ਬੱਚੇ ਮੁਕਤ ਕਰਵਾਏ ਹਨ.......

ਅਲਜੀਅਰਸ : ਅਲਜੀਰੀਆ ਵਿਚ ਅਧਿਕਾਰੀਆਂ ਨੇ ਮਨੁੱਖੀ ਤਸਕਰਾਂ ਦੀ ਕੈਦ ਵਿਚੋਂ ਵੱਖ-ਵੱਖ ਅਫਰੀਕੀ ਦੇਸ਼ਾਂ ਦੇ 93 ਬੱਚੇ ਮੁਕਤ ਕਰਵਾਏ ਹਨ। ਅਲਜੀਰੀਆ ਦੇ ਪੁਲਸ ਵਿਭਾਗ ਨੇ ਦਸਿਆ ਅਲਜੀਰੀਆ ਦੇ ਸੁਰੱਖਿਆ ਬਲਾਂ ਨੇ ਇਕ ਹਫ਼ਤੇ 'ਚ ਵੱਖ-ਵੱਖ ਅਫ਼ਰੀਕੀ ਦੇਸ਼ਾਂ ਦੇ 93 ਬੱਚਿਆਂ ਨੂੰ ਮੁਕਤ ਕਰਵਾਇਆ। ਇਨ੍ਹਾਂ ਵਿਚ ਨਾਈਜਰ ਦੇ 60 ਬੱਚੇ ਹਨ। ਇਨ੍ਹਾਂ ਬੱਚਿਆਂ ਤੋਂ ਅਲਜੀਅਰਸ ਵਿਚ ਭੀਖ ਮੰਗਣ ਦਾ ਕੰਮ ਕਰਵਾਇਆ ਜਾਂਦਾ ਸੀ। ਜਾਣਕਾਰੀ ਮੁਤਾਬਕ ਪਹਿਲੀ ਮੁਹਿੰਮ 5 ਦਿਨ ਚਲਾਈ ਗਈ ਜਿਸ ਵਿਚ ਮਨੁੱਖੀ ਤਸਕਰਾਂ ਦੀ ਕੈਦ ਵਿਚੋਂ 39 ਬੱਚਿਆਂ ਨੂੰ ਛੁਡਵਾਇਆ ਗਿਆ।

ਬੀਤੇ ਵੀਰਵਾਰ ਨੂੰ ਦੂਜੀ ਮੁਹਿੰਮ ਵਿਚ 54 ਬੱਚਿਆਂ ਨੂੰ ਮੁਕਤ ਕਰਵਾਇਆ ਗਿਆ। ਇਨ੍ਹਾਂ ਵਿਚੋਂ 28 ਬੱਚੇ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਨਹੀਂ ਸਨ। ਇਨ੍ਹਾਂ ਬੱਚਿਆਂ ਨੂੰ ਨਾਈਜਰ ਤੋਂ ਲਿਆਇਆ ਗਿਆ ਸੀ। ਮੁਕਤ ਕਰਵਾਏ ਗਏ ਇਨ੍ਹਾਂ ਬੱਚਿਆਂ ਨੂੰ ਉੱਪਰੀ ਅਲਜੀਅਰਸ ਵਿਚ ਸੋਸ਼ਲ ਸਹਾਇਕ ਦੇ ਯਤੀਮਖਾਨੇ ਵਿਚ ਰੱਖਿਆ ਗਿਆ ਹੈ ਅਤੇ ਸਾਰੇ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਹਾਲਤ ਬਿਹਤਰ ਹੈ। ਵਰਨਣਯੋਗ ਹੈ ਕਿ ਅਲਜੀਰੀਆ ਨੇ ਇਸ ਸਾਲ 7 ਹਜ਼ਾਰ ਬੱਚਿਆਂ ਸਮੇਤ 10 ਹਜ਼ਾਰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਨਾਈਜਰ ਨੂੰ ਸੌਂਪਿਆ ਹੈ।

Location: Algeria, Alger, Alger

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement