ਪਾਕਿਸਤਾਨ ਨੇ ਭਾਰਤ ਨਾਲ ਡਾਕ ਸੇਵਾਵਾਂ ਦੁਬਾਰਾ ਸ਼ੁਰੂ ਕੀਤੀਆਂ : ਪਾਕਿ ਮੀਡੀਆ
Published : Nov 20, 2019, 10:55 am IST
Updated : Nov 20, 2019, 10:55 am IST
SHARE ARTICLE
 postal services
postal services

ਪਾਕਿਸਤਾਨ ਨੇ ਤਿੰਨ ਮਹੀਨਿਆਂ ਲਈ ਮੁਅੱਤਲ ਕੀਤੇ ਜਾਣ ਤੋਂ ਬਾਅਦ ਭਾਰਤ ਨਾਲ ਡਾਕ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿਤੀਆਂ ਹਨ। ਜੰਮੂ-ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਖ਼ਤਮ ਕਰਨ ...

ਇਸਲਾਮਾਬਾਦ  : ਪਾਕਿਸਤਾਨ ਨੇ ਤਿੰਨ ਮਹੀਨਿਆਂ ਲਈ ਮੁਅੱਤਲ ਕੀਤੇ ਜਾਣ ਤੋਂ ਬਾਅਦ ਭਾਰਤ ਨਾਲ ਡਾਕ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿਤੀਆਂ ਹਨ। ਜੰਮੂ-ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਖ਼ਤਮ ਕਰਨ ਦੇ ਭਾਰਤ ਦੇ ਫ਼ੈਸਲੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਦੋਵਾਂ ਦੇਸ਼ਾਂ ਦਰਮਿਆਨ ਡਾਕ ਸੇਵਾ ਮੁਅੱਤਲ ਕਰ ਦਿਤੀ ਸੀ। ਇਹ ਜਾਣਕਾਰੀ ਪਾਕਿਸਤਾਨੀ ਮੀਡੀਆ ਨੇ ਮੰਗਲਵਾਰ ਨੂੰ ਦਿਤੀ।

Post Office postal services ਭਾਰਤ ਵਲੋਂ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਵਾਪਸ ਲੈਣ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਲਈ ਸੰਵਿਧਾਨ ਦੀ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਖ਼ਤਮ ਕਰਨ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਪੈਦਾ ਹੋ ਗਿਆ। ਪਾਕਿਸਤਾਨ ਨੇ ਪਿਛਲੇ 5 ਅਗਸਤ ਦੇ ਭਾਰਤ ਦੇ ਫ਼ੈਸਲੇ 'ਤੇ ਸਖ਼ਤ ਪ੍ਰਤੀਕ੍ਰਿਆ ਦਿਤੀ ਸੀ। ਪਾਕਿਸਤਾਨ ਨੇ ਕੂਟਨੀਤਕ ਸੰਬੰਧਾਂ ਨੂੰ ਘਟਾ ਦਿਤਾ ਅਤੇ ਇਸਦੇ ਨਾਲ ਸਾਰੇ ਸਵਾਂਦ ਸੰਬੰਧਾਂ ਦੇ ਨਾਲ-ਨਾਲ ਵਪਾਰਕ ਸੰਬੰਧਾਂ ਨੂੰ ਵੀ ਮੁਅੱਤਲ ਕਰ ਦਿਤਾ।

ਪਾਕਿਸਤਾਨੀ ਮੀਡੀਆ ਦੇ ਅਨੁਸਾਰ ਭਾਰਤ ਨਾਲ ਡਾਕ ਮੇਲ ਸੇਵਾ ਬਹਾਲ ਹੋ ਗਈ ਹੈ ਪਰ ਪਾਰਸਲ ਸੇਵਾ ਮੁਅੱਤਲ ਰਹੇਗੀ। ਹਾਲਾਂਕਿ, ਭਾਰਤ ਨਾਲ ਸੀਮਤ ਡਾਕ ਸੇਵਾਵਾਂ ਮੁੜ ਤੋਂ ਸ਼ੁਰੂ ਕਰਨ ਬਾਰੇ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ ਹੈ। ਪਾਕਿਸਤਾਨ ਨੇ 27 ਅਗਸਤ ਤੋਂ ਭਾਰਤ ਤੋਂ ਕੋਈ ਡਾਕ ਸਵੀਕਾਰ ਨਹੀਂ ਕੀਤਾ ਸੀ। ਇਸ ਕਦਮ ਨੂੰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਦੇ ਖ਼ਤਮ ਹੋਣ ਦੀ ਪ੍ਰਤੀਕਿਰਿਆ ਵਜੋਂ ਦੇਖਿਆ ਗਿਆ।

Pakistani MediaPakistani Media

ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਪਿਛਲੇ ਅਕਤੂਬਰ ਵਿਚ ਕਿਹਾ ਸੀ ਕਿ ਪਾਕਿਸਤਾਨ ਨੇ ਇਕਪਾਸੜ ਡਾਕ ਸੇਵਾ ਬੰਦ ਕਰ ਦਿਤੀ ਅਤੇ ਉਸਨੇ ਭਾਰਤ ਨੂੰ ਅਜਿਹਾ ਕੋਈ ਪਹਿਲਾਂ ਨੋਟਿਸ ਦਿਤੇ ਬਿਨਾਂ ਕੀਤਾ। ਪ੍ਰਸਾਦ ਨੇ ਕਿਹਾ ਸੀ, “ਪਾਕਿਸਤਾਨ ਦਾ ਫ਼ੈਸਲਾ ਵਿਸ਼ਵ ਪੋਸਟ ਯੂਨੀਅਨ ਦੇ ਨਿਯਮਾਂ ਦੇ ਬਿਲਕੁਲ ਵਿਰੁਧ ਹੈ। ਹਾਲਾਂਕਿ ਪਾਕਿਸਤਾਨ ਪਾਕਿਸਤਾਨ ਹੈ।''  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement