ਅਮਰੀਕਾ ਵਿਚ ਸਿੱਖ ਵਿਦਿਆਰਥੀ ਯੂਨੀਵਰਸਿਟੀ 'ਚ ਪਾ ਸਕਣਗੇ ਕਿਰਪਾਨ, ਇਹ ਹਨ ਸ਼ਰਤਾਂ 
Published : Nov 20, 2022, 1:31 pm IST
Updated : Nov 20, 2022, 1:31 pm IST
SHARE ARTICLE
Kirpan
Kirpan

ਯੂਨੀਵਰਸਿਟੀ ਦੀ ਨੀਤੀ ਅਨੁਸਾਰ ਕਿਰਪਾਨ ਦੀ ਲੰਬਾਈ 3 ਇੰਚ ਤੋਂ ਘੱਟ ਹੋਣੀ ਚਾਹੀਦੀ ਹੈ।

 

ਵਸ਼ਿੰਗਟਨ - ਅਮਰੀਕਾ ਵਿਚ ਪੜ੍ਹ ਰਹੇ ਸਿੱਖ ਵਿਦਿਆਰਥੀ ਹੁਣ ਸਿੱਖਿਆ ਸੰਸਥਾ ਵਿੱਚ ਕਿਰਪਾਨ (ਸਿਰੀ ਸਾਹਿਬ-ਧਰਮ ਦਾ ਪ੍ਰਤੀਕ) ਪਹਿਨ ਸਕਣਗੇ। ਯੂਨੀਵਰਸਿਟੀ ਨੇ ਆਪਣੀ ਕੈਂਪਸ ਆਨ ਹਥਿਆਰਾਂ ਦੀ ਨੀਤੀ ਨੂੰ ਅਪਡੇਟ ਕੀਤਾ ਹੈ। ਇਹ ਫੈਸਲਾ ਦੋ ਮਹੀਨੇ ਪਹਿਲਾਂ ਇੱਕ ਸਿੱਖ ਵਿਦਿਆਰਥੀ ਦੀ ਗ੍ਰਿਫਤਾਰੀ ਤੋਂ ਬਾਅਦ ਲਿਆ ਗਿਆ ਹੈ।

ਸਤੰਬਰ ਵਿਚ, ਇੱਕ ਸਿੱਖ ਵਿਦਿਆਰਥੀ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਵਿਚ ਕਿਰਪਾਨ (ਸਿਰੀ ਸਾਹਿਬ) ਪਹਿਨ ਕੇ ਪਹੁੰਚਿਆ ਸੀ ਜਿਸ ਤੋਂ ਬਾਅਦ ਉਸ ਨੂੰ ਉਤਾਰਨ ਲਈ ਕਿਹਾ ਗਿਆ ਸੀ। ਅਜਿਹਾ ਨਾ ਕਰਨ 'ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਯੂਨੀਵਰਸਿਟੀ ਦੀ ਨੀਤੀ ਅਨੁਸਾਰ ਕਿਰਪਾਨ ਦੀ ਲੰਬਾਈ 3 ਇੰਚ ਤੋਂ ਘੱਟ ਹੋਣੀ ਚਾਹੀਦੀ ਹੈ।

ਯੂਨੀਵਰਸਿਟੀ ਨੇ ਇੱਕ ਬਿਆਨ ਵਿਚ ਕਿਹਾ- ਅਸੀਂ ਦ ਸਿੱਖ ਕੁਲੀਸ਼ਨ ਅਤੇ ਗਲੋਬਲ ਸਿੱਖ ਕੌਂਸਲ ਸਮੇਤ ਕਈ ਸਿੱਖ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਪੁਰਾਣੀ ਨੀਤੀ ਵਿੱਚ ਬਦਲਾਅ ਕੀਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਸ਼ੈਰਨ ਐਲ. ਗੈਬਰ ਅਤੇ ਮੁੱਖ ਵਿਭਿੰਨਤਾ ਅਧਿਕਾਰੀ ਬ੍ਰਾਂਡਨ ਐਲ. ਵੁਲਫ ਨੇ ਕਿਹਾ - ਅਸੀਂ ਕਿਰਪਾਨ ਲੈ ਕੇ ਜਾਣ ਵਾਲੇ ਵਿਦਿਆਰਥੀ ਦੀ ਗ੍ਰਿਫਤਾਰੀ ਲਈ ਮੁਆਫ਼ੀ ਮੰਗਦੇ ਹਾਂ। ਨਵੀਂ ਨੀਤੀ ਲਈ ਲਏ ਗਏ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement