ਭਾਰਤੀ ਮੂਲ ਦੇ ਨੌਜਵਾਨ ਨੂੰ ਅਗਲੇ ਹਫ਼ਤੇ ਸਿੰਗਾਪੁਰ 'ਚ ਦਿੱਤੀ ਜਾਵੇਗੀ ਫਾਂਸੀ
Published : Apr 21, 2022, 3:14 pm IST
Updated : Apr 21, 2022, 3:42 pm IST
SHARE ARTICLE
Photo
Photo

2010 'ਚ 42.72 ਗ੍ਰਾਮ ਹੈਰੋਇਨ ਦੀ ਤਸਕਰੀ ਦਾ ਪਾਇਆ ਗਿਆ ਸੀ ਦੋਸ਼ੀ

 

ਸਿੰਗਾਪੁਰ ਦੀ ਚਾਂਗੀ ਜੇਲ੍ਹ ਵਿੱਚ ਭਾਰਤੀ ਮੂਲ ਦੇ ਮਲੇਸ਼ੀਅਨ ਵਿਅਕਤੀ ਨੂੰ ਅਗਲੇ ਹਫ਼ਤੇ ਫਾਂਸੀ ਦਿੱਤੀ ਜਾਵੇਗੀ। ਇਸ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਸਜ਼ਾ ਵਿਰੁੱਧ ਉਸ ਦੀ ਅੰਤਿਮ ਅਪੀਲ ਖਾਰਜ ਕਰ ਦਿੱਤੀ ਗਈ ਹੈ।

 

PHOTOPHOTO

 

 ਦੋਸ਼ੀ ਨੌਜਵਾਨ ਦਾ ਨਾਮ ਨਾਗੇਥਰਨ ਧਰਮਲਿੰਗਮ (34) ਹੈ। ਉਸ ਨੂੰ 2009 'ਚ ਹਿਰਾਸਤ 'ਚ ਲਿਆ ਗਿਆ ਸੀ ਅਤੇ ਉਸ ਨੂੰ 2010 'ਚ 42.72 ਗ੍ਰਾਮ ਹੈਰੋਇਨ ਦੀ ਤਸਕਰੀ ਦਾ ਦੋਸ਼ੀ ਪਾਇਆ ਗਿਆ ਸੀ। ਸਿੰਗਾਪੁਰ ਦੇ ਕਾਨੂੰਨ ਦੇ ਤਹਿਤ, ਇਸ ਅਪਰਾਧ ਲਈ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। 

 

PHOTOPHOTO

ਸਿੰਗਾਪੁਰ ਦੀ ਇੱਕ ਅਦਾਲਤ ਨੇ 29 ਮਾਰਚ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਸੁਣਾਈ ਗਈ ਮੌਤ ਦੀ ਸਜ਼ਾ ਵਿਰੁੱਧ ਧਰਮਲਿੰਗਮ ਦੀ ਅੰਤਿਮ ਅਪੀਲ ਨੂੰ ਰੱਦ ਕਰ ਦਿੱਤਾ ਸੀ। ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਦੇ ਖਿਲਾਫ ਉਸਦੀ ਪਹਿਲੀ ਅਪੀਲ 2011 ਵਿੱਚ ਰੱਦ ਕਰ ਦਿੱਤੀ ਗਈ ਸੀ।

ਉਦੋਂ ਸਿੰਗਾਪੁਰ ਦੀ ਹਾਈ ਕੋਰਟ ਨੇ ਫਿਰ ਹੁਕਮ ਦਿੱਤਾ ਸੀ ਕਿ ਧਰਮਲਿੰਗਮ ਨੂੰ ਚਾਰ ਮਨੋਵਿਗਿਆਨੀਆਂ ਅਤੇ ਮਨੋਰੋਗ ਮਾਹਿਰਾਂ ਤੋਂ ਮਿਲੇ ਸਬੂਤਾਂ ਦੇ ਆਧਾਰ 'ਤੇ ਉਮਰ ਕੈਦ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ।

ਇਸ ਮਾਮਲੇ ਨੇ ਪਿਛਲੇ ਸਾਲ ਅਕਤੂਬਰ ਵਿੱਚ ਲੋਕਾਂ ਦਾ ਧਿਆਨ ਖਿੱਚਿਆ ਸੀ, ਜਦੋਂ ਸਿੰਗਾਪੁਰ ਜੇਲ੍ਹ ਸੇਵਾ ਨੇ ਧਰਮਲਿੰਗਮ ਦੀ ਮਾਂ ਨੂੰ ਉਸਦੀ ਸਜ਼ਾ ਬਾਰੇ ਇੱਕ ਪੱਤਰ ਭੇਜਿਆ ਸੀ। ਇਸ ਚਿੱਠੀ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਜਾਣ ਤੋਂ ਬਾਅਦ ਯੂਜ਼ਰਸ ਨੇ ਉਸ ਦੀ ਮੌਤ ਦੀ ਸਜ਼ਾ ਮੁਆਫ ਕਰਨ ਦੀ ਅਪੀਲ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement