'ਰੂਸ ਨੂੰ ਅਮਰੀਕੀ ਨਾਗਰਿਕਾਂ ਤੋਂ ਪੁਛਗਿੱਛ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ ਟਰੰਪ ਪ੍ਰਸ਼ਾਸਨ'
Published : Jul 21, 2018, 3:16 am IST
Updated : Jul 21, 2018, 3:16 am IST
SHARE ARTICLE
Mike Pompeo
Mike Pompeo

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਉ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਰੂਸ ਨੂੰ ਕਿਸੇ ਵੀ ਅਮਰੀਕੀ ਨਾਗਰਿਕ ਤੋਂ ਪੁਛਗਿੱਛ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ.............

ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਉ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਰੂਸ ਨੂੰ ਕਿਸੇ ਵੀ ਅਮਰੀਕੀ ਨਾਗਰਿਕ ਤੋਂ ਪੁਛਗਿੱਛ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਪੋਂਪਿਉ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਸਾਲ 2016 ਦੀ ਰਾਸ਼ਟਰਪਤੀ ਚੋਣ ਵਿਚ ਰੂਸੀ ਦਖ਼ਲ ਦੀ ਜਾਂਚ ਦੇ ਸਬੰਧ ਵਿਚ ਅਮਰੀਕਾ ਉਨ੍ਹਾਂ ਦੀ ਅਜਿਹੀ ਕਿਸੇ ਵੀ ਅਪੀਲ ਨੂੰ ਸਵੀਕਾਰ ਕਰੇਗਾ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹੇਲਸਿੰਕੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਾਂਝੇ ਤੌਰ 'ਤੇ ਪੱਤਰਕਾਰ ਸੰਮੇਲਨ ਨੂੰ ਸੰਬੋਧਤ ਕਰਦਿਆਂ ਪ੍ਰਸਤਾਵ ਰਖਿਆ ਸੀ

ਕਿ ਜੇ ਅਮਰੀਕਾ ਅਪਣੇ ਕੁੱਝ ਲੋਕਾਂ ਤੋਂ ਪੁਛਗਿੱਛ ਕਰਨ ਦੀ ਇਜਾਜ਼ਤ ਰੂਸ ਨੂੰ ਦਿੰਦਾ ਹੈ ਤਾਂ ਅਜਿਹੀ ਸਥਿਤੀ ਵਿਚ ਵਿਸ਼ੇਸ਼ ਵਕੀਲ ਰੌਬਰਟ ਮੂਲਰ ਦੀ ਟੀਮ ਮਾਮਲੇ ਵਿਚ ਦੋਸ਼ੀ ਬਣਾਏ ਗਏ 12 ਰੂਸੀ ਏਜੰਟਾਂ ਨਾਲ ਗੱਲਬਾਤ ਕਰਨ ਰੂਸ ਆ ਸਕਦੀ ਹੈ। ਰੂਸ ਅਮਰੀਕਾ ਦੇ ਜਿਹੜੇ ਅਧਿਕਾਰੀਆਂ ਤੋਂ ਪੁਛਗਿੱਛ ਕਰਨਾ ਚਾਹੁੰਦਾ ਹੈ ਉਨ੍ਹਾਂ ਵਿਚ ਜਨਵਰੀ 2012 ਤੋਂ ਫ਼ਰਵਰੀ 2014 ਤਕ ਰੂਸ ਵਿਚ ਅਮਰੀਕਾ ਦੇ ਰਾਜਦੂਤ ਰਹੇ ਮਿਚੇਲ ਮੈਕਫ਼ਾਲ ਅਤੇ ਰੂਸ ਵਿਰੁਧ ਨਵੀਆਂ ਪਾਬੰਦੀਆਂ ਨੂੰ ਲੈ ਕੇ ਅਮਰੀਕੀ ਸਰਕਾਰ ਲਈ ਲਾਬਿੰਗ ਕਰਨ ਵਾਲੇ ਨਿਵੇਸ਼ਕ ਬਿਲ ਬ੍ਰੋਡਰ ਸ਼ਾਮਲ ਹਨ। ਪੁਤਿਨ ਵਲੋਂ ਇਹ ਪ੍ਰਸਤਾਵ ਰੱਖੇ ਜਾਣ ਮਗਰੋਂ ਹੀ ਅਮਰੀਕਾ ਵਿਚ ਇਸ ਨੂੰ ਲੈ ਕੇ ਤਿੱਖੀ ਬਹਿਸ ਚੱਲ ਰਹੀ ਹੈ।         (ਪੀ.ਟੀ.ਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement