ਨਿਊਯਾਰਕ ਵਿਖੇ ਗੱਤਕਾ ਫੈਡਰੇਸ਼ਨ ਅਮਰੀਕਾ ਵੱਲੋਂ 22 ਜੁਲਾਈ ਨੂੰ ਕਰਵਾਇਆ ਜਾਵੇਗਾ ਗੱਤਕਾ ਰਿਫਰੈਸ਼ਰ ਕੋਰਸ
Published : Jul 21, 2023, 11:23 am IST
Updated : Jul 21, 2023, 1:27 pm IST
SHARE ARTICLE
photo
photo

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਨਿਊ ਜਰਸੀ ਵਿਖੇ 23 ਜੁਲਾਈ ਨੂੰ ਹੋਵੇਗਾ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ

 

ਨਿਊ ਜਰਸੀ :  ਗੱਤਕਾ ਖੇਡ ਦੀ ਚੋਟੀ ਦੀ ਸੰਸਥਾ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਸ਼੍ਰੀ ਗੁਰੂ ਸਿੰਘ ਗੁਰਦੁਆਰਾ ਸਾਹਿਬ, ਗਲੈਨ ਰੌਕ, ਨਿਊ ਜਰਸੀ, ਅਮਰੀਕਾ ਵਿਖੇ ਪਹਿਲਾ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ 23 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੱਤਕਾ ਫੈਡਰੇਸ਼ਨ ਯੂਐਸਏ ਦੇ ਸਹਿਯੋਗ ਨਾਲ ਬਾਬਾ ਮੱਖਣ ਸ਼ਾਹ ਲੁਭਾਣਾ ਸਿੱਖ ਸੈਂਟਰ, ਸਾਊਥ ਰਿਚਮੰਡ ਹਿੱਲ, ਨਿਊਯਾਰਕ ਵਿਖੇ ਰੈਫ਼ਰੀਆਂ ਅਤੇ ਕੋਚਾਂ ਲਈ 22 ਜੁਲਾਈ ਨੂੰ ਗੱਤਕਾ ਰਿਫਰੈਸ਼ਰ ਕੋਰਸ ਕਰਵਾਇਆ ਜਾ ਰਿਹਾ ਹੈ।

photo

ਇਹ ਜਾਣਕਾਰੀ ਦਿੰਦੇ ਹੋਏ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਗੱਤਕਾ ਫੈਡਰੇਸ਼ਨ ਯੂਐਸਏ ਦੇ ਪ੍ਰਧਾਨ ਦਲੇਰ ਸਿੰਘ ਨੇ ਦੱਸਿਆ ਕਿ ਇਹ ਗੱਤਕਾ ਸੈਮੀਨਾਰ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਗੱਤਕਾ ਫੈਡਰੇਸ਼ਨ ਯੂਐਸਏ ਦੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦਾ ਵਿਸ਼ਾ ਗੱਤਕਾ ਖੇਡ ਸਵੈ-ਰੱਖਿਆ ਲਈ, ਮਹਿਲਾ ਸਸ਼ਕਤੀਕਰਨ ਖਾਤਰ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਕਿਵੇਂ ਲਾਭਕਾਰੀ ਹੈ।

photo

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗਲੈਨ ਰੌਕ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋ ਰਹੇ ਇਸ ਸੈਮੀਨਾਰ ਦੌਰਾਨ ਗੱਤਕਾ ਮਾਹਿਰ ਸਵੇਰੇ 10.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਵੱਖ ਵੱਖ ਵਿਸ਼ਿਆਂ ਉੱਤੇ ਗੱਤਕੇ ਦੀ ਭੂਮਿਕਾ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਸਮੂਹ ਗੱਤਕਾ ਖਿਡਾਰੀਆਂ ਅਤੇ ਸੰਗਤਾਂ ਨੂੰ ਦੋਹਾਂ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement