Italy News : ਜਲੰਧਰ ਦੇ ਪਿੰਡ ਜੱਲੋਵਾਲ ਨਾਲ਼ ਸਬੰਧਿਤ ਰਾਜਦੀਪ ਕੌਰ ਇਟਲੀ ’ਚ ਚਲਾਉਣ ਲੱਗੀ ਬੱਸ

By : BALJINDERK

Published : Oct 21, 2024, 7:58 pm IST
Updated : Oct 21, 2024, 7:58 pm IST
SHARE ARTICLE
 ਰਾਜਦੀਪ ਕੌਰ
ਰਾਜਦੀਪ ਕੌਰ

Italy News : ਪੰਜਾਬਣ ਨੇ ਹਾਸਿਲ ਕੀਤਾ ਬੱਸ ਦਾ ਡਰਾਈਵਿੰਗ ਲਾਇਸੈਂਸ

Italy News : ਸੈਂਟਰਲ ਇਟਲੀ ਦੇ ਤੋਸਕਾਨਾ ਸੂਬੇ ’ਚ ਸ਼ਥਿਤ ਪੀਜਾ ਸ਼ਹਿਰ ਨੇੜੇ ਰਹਿਣ ਵਾਲੀ ਪੰਜਾਬਣ ਲੜਕੀ ਰਾਜਦੀਪ ਕੌਰ ਨੇ ਸਖਤ ਮਿਹਨਤ ਅਤੇ ਲਗਨ ਸਦਕਾ ਡਰਾਇਵਿੰਗ ਦੇ ਖੇਤਰ ਵਿੱਚ ਕਠਿਨ ਪ੍ਰੀਖਿਆਵਾਂ ਨੂੰ ਪਾਸ ਕਰਦੇ ਹੋਇਆ ਇੱਥੇ ਬੱਸ ਚਲਾਉਣ ਦਾ ਇਟਾਲੀਅਨ ਲਾਇਸੈਂਸ ਹਾਸਿਲ ਕੀਤਾ ਹੈ। ਹੁਣ ਉਹ ਇਟਲੀ ਦੀ ਨਾਮਵਰ  ਕੰਪਨੀ "ਦਾਂਤੀ" ਵਿਚ  ਬਤੌਰ ਬੱਸ ਡਰਾਈਵਰ ਦੇ ਤੌਰ ਨੌਕਰੀ ਹਾਸਿਲ ਕਰਕੇ ਸੇਵਾਵਾਂ ਨਿਭਾਅ ਰਹੀ ਹੈ। ਪਿਛੋਕੜ ਤੋਂ ਰਾਜਦੀਪ ਕੌਰ ਜਲੰਧਰ ਜ਼ਿਲ੍ਹੇ ਦੇ ਪਿੰਡ ਜੱਲੋਵਾਲ ਕਾਲਾ ਬੱਕਰਾ ਨਾਲ਼ ਸਬੰਧਿਤ ਹੈ। ਵਿਆਹ ਉਪਰੰਤ ਸਾਲ 2012 ਵਿਚ ਆਪਣੇ ਪਤੀ ਕੁਲਵਿੰਦਰ ਸਿੰਘ ਨਾਲ਼ ਇਟਲੀ ਚਲੇ ਗਈ ਸੀ।  

 ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਦੀਪ ਕੌਰ ਨੇ ਦੱਸਿਆ ਕਿ  ਬੱਸ ਦੇ ਲਾਇਸੈਂਸ ਦੀ ਪੜ੍ਹਾਈ ਉਸ ਨੇ ਇਟਲੀ ਦੇ ਪ੍ਰਸਿੱਧ ਪੰਜਾਬੀ ਡਰਾਈਵਿੰਗ ਸਕੂਲ "ਮਨਜੀਤ ਡਰਾਈਵਿੰਗ ਸਕੂਲ ਇਟਲੀ" ਕੋਲੋਂ ਹਸਿਲ ਕੀਤੀ ਹੈ।ਇਸ ਲਈ ਕੋਚ ਮਨਜੀਤ ਸਿੰਘ ਦਾ ਦਿਲੋਂ ਧੰਨਵਾਦ ਵੀ ਕਰਦੀ ਹੈ। ਅੱਜ ਉਸ ਨੂੰ ਆਪਣੇ ਮੁਕਾਮ ਤੇ ਪਹੁੰਚ ਕੇ ਅਥਾਂਹ ਖੁਸ਼ੀ ਮਹਿਸੂਸ ਹੋ ਰਹੀ ਹੈ। ਰਾਜਦੀਪ ਕੌਰ ਨੇ ਇਹ ਵੀ ਦੱਸਿਆ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਅੰਦਰ ਲੜਕਿਆਂ ਨਾਲੋਂ ਘੱਟ ਨਹੀ ਹਨ। ਇਸ ਲਈ ਸਾਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਮਿਹਨਤ ਨਾਲ ਜੁਟ ਜਾਣਾ ਚਾਹੀਦਾ ਹੈ।

(For more news apart from Rajdeep Kaur, who belongs to Jallowal village of Jalandhar, started driving a bus in Italy News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement