ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਬਿਆਨ ਤੋਂ ਪਲਟੇ BJP ਆਗੂ
Published : Nov 21, 2020, 2:28 pm IST
Updated : Nov 21, 2020, 2:30 pm IST
SHARE ARTICLE
Kartarpur Sahib corridor
Kartarpur Sahib corridor

ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਕੋਈ ਫੈਸਲਾ ਨਹੀਂ ਲ਼ਿਆ ਗਿਆ

ਪਾਕਿਸਤਾਨ - ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਭਾਰਤ ਵੱਲੋਂ ਵਿਸ਼ੇਸ਼ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ। ਇਹ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ ਤੇ ਪਹਿਲੀ ਦਸੰਬਰ ਨੂੰ ਭਾਰਤ ਵਾਪਸੀ ਕਰੇਗਾ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।

kartarpur sahib corridorkartarpur sahib corridor

ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਟਵੀਟ 'ਚ ਕਿਹਾ ਸੀ ਕਿ 27 ਨਵੰਬਰ ਨੂੰ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ਼੍ਹਣ ਦਾ ਫੈਸਲਾ ਲਿਆ ਗਿਆ ਹੈ। ਤੇ ਉਸ ਤੋਂ ਬਾਅਦ ਸਾਂਪਲਾ ਨੇ ਇਕ ਹੋਰ ਟਵੀਟ 'ਚ ਲਿਖਿਆ ਕਿ ਉਨ੍ਹਾਂ ਮੀਡੀਆ 'ਚ ਛਪੀਆਂ ਖਬਰਾਂ ਮੁਤਾਬਕ ਟਵੀਟ ਕੀਤਾ ਸੀ ਪਰ ਵਿਦੇਸ਼ ਮੰਤਰਾਲੇ ਨਾਲ ਗੱਲ ਕਰਨ 'ਤੇ ਪਤਾ ਲੱਗਾ ਕਿ 27 ਤਾਰੀਖ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਜਥਾ ਜਾਵੇਗਾ ਜੋ ਪਹਿਲੀ ਦਸੰਬਰ ਨੂੰ ਵਾਪਸੀ ਕਰੇਗਾ।

Vijay Sampla Tweet Vijay Sampla Tweet

ਯਾਨੀ ਕਿ ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਕੋਈ ਫੈਸਲਾ ਨਹੀਂ ਲ਼ਿਆ ਗਿਆ। ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦੀ ਸਮੀਖਿਆ ਦੇ ਆਧਾਰ 'ਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement